
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਕਮੇਟੀ ਤੇ ਸਾਬਕਾ ਜਥੇਦਾਰ ਵਿਚਾਲੇ ਵਿਵਾਦ ਹੋਇਆ ਖਤਮ
- by Jasbeer Singh
- August 18, 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਕਮੇਟੀ ਤੇ ਸਾਬਕਾ ਜਥੇਦਾਰ ਵਿਚਾਲੇ ਵਿਵਾਦ ਹੋਇਆ ਖਤਮ ਅੰਮ੍ਰਿਤਸਰ, 18 ਅਗਸਤ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲਦਾ ਆ ਰਿਹਾ ਿਿਵਵਾਦ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕੀਤਾ ਗਿਆ। ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ-ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਇੱਥੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ-ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ।