go to login
post

Jasbeer Singh

(Chief Editor)

Latest update

ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਨਾ ਮਿਲਣ ਦੇ ਚਲਦਿਆਂ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀ

post-img

ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਨਾ ਮਿਲਣ ਦੇ ਚਲਦਿਆਂ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਕੀਤੀ ਪ੍ਰੈਸ ਕਾਨਫਰੰਸ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਹੀ ਨਹੀਂ ਮਿਲ ਰਿਹਾ ਹੈ, ਜਿਸਦੇ ਚਲਦਿਆਂ ਹੁਣ ਪੂਰੇ ਪੰਜਾਬ ’ਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਤਹਿਤ ਹੁਣ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ। ਡਾਕਟਰਾਂ ਨੇ ਅੱਗੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਜਿਹੜੇ ਮਰੀਜ਼ਾਂ ਦੇ ਇਲਾਜ ਕੀਤੇ ਹਨ ਉਨਾਂ ਮਰੀਜ਼ਾਂ ਦੇ ਬਿੱਲ ਸਰਕਾਰ ਨੂੰ ਭੇਜੇ ਗਏ ਹਨ ਪਰ ਉਨ੍ਹਾਂ ਵੱਲੋਂ ਅਜੇ ਤੱਕ ਬਿੱਲਾਂ ਨੂੰ ਪਾਸ ਨਹੀਂ ਕੀਤਾ ਗਿਆ ਹੈ। ਜਿਹੜੇ ਬਿੱਲ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਉਸਦੀ ਰਕਮ 600 ਕਰੋੜ ਰੁਪਏ ਤੋਂ ਉੱਪਰ ਦੀ ਬਣਦੀ ਹੈ। ਜਿਸ ਦੇ ਚੱਲਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦੇ ਤਹਿਤ ਕਿਸੇ ਵੀ ਮਰੀਜ ਦਾ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਇਲਾਜ ਨਹੀਂ ਕੀਤਾ ਜਾਵੇਗਾ।

Related Post