
ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ
- by Jasbeer Singh
- October 11, 2024

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ ਪਟਿਆਲਾ 11 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਅਹੁਦੇ ਦੇ ਕਾਰਜਭਾਰ ਦੀ ਜ਼ਿੰਮੇਵਾਰੀ ਸੰਭਾਲੀ । ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਪ੍ਰਬੰਧਾਂ ਨੂੰ ਵਧੇਰੇ ਬੇਹਤਰ ਤੇ ਸੁਚਾਰੂ ਬਣਾਉਣ ਲਈ ਇਹ ਜ਼ਿੰਮੇਵਾਰੀ ਮੀਤ ਮੈਨੇਜਰ ਨੂੰ ਸੌਂਪੀ ਗਈ ਹੈ। ਅਹੁਦੇ ਦਾ ਕਾਰਜਭਾਰ ਸੰਭਾਲਣ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਵੀ ਮੌਜੂਦ ਸਨ। ਗੁਰੂ ਸਾਹਿਬ ਦੇ ਦਰਬਾਰ ਵਿਚ ਸ਼ੁਕਰਾਨਾ ਤੇ ਅਰਦਾਸ ਕਰਨ ਉਪਰੰਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਪਰਿਵਾਰ ਸਰਕਲ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੀ ਸੰਗੀਤ ਅਕੈਡਮੀ ਦੇ ਬੱਚੇ ਵੀ ਮੌਜੂਦ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਿਰੋਪਾਓ ਭੇਂਟ ਕੀਤਾ। ਅਹੁਦਾ ਸੰਭਾਲਣ ਮੌਕੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਜਸਵਿੰਦਰ ਸਿੰਘ ਬਿੱਲਾ, ਹਰਵਿੰਦਰ ਸਿੰਘ ਕਾਹਲਵਾਂ, ਇੰਦਰਜੀਤ ਸਿੰਘ, ਭਵਨਪੁਨੀਤ ਸਿੰਘ ਆਦਿ ਸਖਸ਼ੀਅਤ ਵੀ ਮੌਜੂਦ ਸਨ ।