
Chandigarh: ਚੋਣ ਕਮਿਸ਼ਨ ਨੇ ਪੰਜਾਬ ਵਿੱਚ ਤੈਨਾਤ ਕੀਤੇ ਪੰਜ ਐਸਐਸਪੀ
- by Jasbeer Singh
- March 23, 2024

Election Commission Appoints Five New SSPs In Punjab : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Punjab Chief Electoral Officer Sibin C) ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਐੱਸਐੱਸਪੀ ਦੀ ਸ਼ੁੱਕਰਵਾਰ ਨੂੰ ਤੈਨਾਤੀ ਕਰ ਦਿੱਤੀਆਂ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ, ਜਦਕਿ ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਲਾਇਆ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਉਸਨੇ ਪੰਜਾਬ, ਉੜੀਸਾ, ਗੁਜਰਾਤ ਅਤੇ ਪੱਛਮੀ ਬੰਗਾਲ ਵਿੱਚ ਅੱਠ ਗੈਰ-ਕੇਡਰ ਐਸਪੀ/ਐਸਐਸਪੀ ਅਤੇ ਪੰਜ ਗੈਰ-ਕੇਡਰ ਡੀਐਮਜ਼ ਦਾ ਤਬਾਦਲਾ ਕਰਕੇ ਗੈਰ-ਕੇਡਰ ਅਧਿਕਾਰੀਆਂ ਨੂੰ ਲੀਡਰਸ਼ਿਪ ਅਹੁਦਿਆਂ ਤੇ ਤਾਇਨਾਤ ਕਰਨ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ।