
National
0
ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਚੋਣ ਕਮਿਸ਼ਨ ਨੇ ਕੀਤਾ ਐਲਾਨ
- by Jasbeer Singh
- October 15, 2024

ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਚੋਣ ਕਮਿਸ਼ਨ ਨੇ ਕੀਤਾ ਐਲਾਨ ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾਵਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਗੇੜ ਵਿਚ 20 ਨਵੰਬਰ ਨੂੰ ਹੋਣਗੀਆਂ, ਜਦੋਂਕਿ ਝਾਰਖੰਡ ਵਿਧਾਨ ਸਭਾ ਲਈ ਦੋ ਗੇੜਾਂ ਵਿਚ 13 ਤੇ 20 ਨਵੰਬਰ ਨੂੰ ਪੋਲਿੰਗ ਹੋਵੇਗੀ।ਇਹ ਐਲਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।