

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਇਆ ਆਦਰਸ਼ ਚੋਣ ਜ਼ਾਬਤਾ ਹਟਾ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ, ਚਾਰ ਰਾਜਾਂ 'ਚ ਵਿਧਾਨ ਸਭਾ ਚੋਣਾਂ ਅਤੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬੀਤੀ 16 ਮਾਰਚ ਨੂੰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਸੀ। ਹੁਣ ਚੋਣ ਨਤੀਜਿਆਂ ਤੋਂ ਬਾਅਦ ਇਸ ਨੂੰ ਹਟਾ ਲਿਆ ਗਿਆ ਹੈ।