ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਜਲਦੀ ਹੀ ਦੇਸ਼ ਵਿਚ ਨਵੀਂ ਸਰਕਾਰ ਦਾ ਗਠਨ ਹੋਵੇਗਾ। ਦੇਸ਼ ਦੇ ਕਰੋੜਾਂ ਕਿਸਾਨ ਉਮੀਦ ਕਰ ਰਹੇ ਸਨ ਕਿ ਚੋਣ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਦੀ ਰਕਮ ਉਨ੍ਹਾਂ ਦੇ ਬੈਂਕ ਖਾਤੇ ਵਿਚ ਆ ਜਾਵੇਗੀ ਪਰ ਕਿਸ਼ਤ ਦੀ ਰਕਮ ਅਜੇ ਤਕ ਨਹੀਂ ਆਈ। ਕਰੋੜਾਂ ਕਿਸਾਨ ਇਹ ਜਾਣਨ ਲਈ ਉਤਸੁਕ ਹਨ ਕਿ 17ਵੀਂ ਕਿਸ਼ਤ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕਦੋਂ ਆਵੇਗੀ। ਜ਼ਿਕਰਯੋਗ ਹੈ ਕਿ ਸਾਲ 2017 ਵਿਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਲਾਭ ਦੇਣ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਇਹ ਰਕਮ ਕਿਸ਼ਤਾਂ ਵਿਚ ਮਿਲਦੀ ਹੈ। ਹਰ ਕਿਸ਼ਤ ਵਿਚ ਕਿਸਾਨਾਂ ਦੇ ਬੈਂਕ ਖਾਤੇ ਵਿਚ 2,000 ਰੁਪਏ ਦੀ ਰਕਮ ਆਉਂਦੀ ਹੈ। ਕੇਂਦਰ ਸਰਕਾਰ ਨੇ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ ਕੀਤੀ ਸੀ। ਇਹ ਕਿਸ਼ਤ ਕਰੀਬ 9 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਜਮ੍ਹਾ ਹੋ ਗਈ ਹੈ। ਕੇਂਦਰ ਸਰਕਾਰ ਡੀਬੀਟੀ ਰਾਹੀਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਦੀ ਹੈ। 17ਵੀਂ ਕਿਸ਼ਤ ਕਦੋਂ ਆਵੇਗੀ? ਦਰਅਸਲ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਹਰ ਕਿਸ਼ਤ 4 ਮਹੀਨਿਆਂ ਦੇ ਫ਼ਰਕ ਨਾਲ ਜਾਰੀ ਕੀਤੀ ਜਾਂਦੀ ਹੈ। ਫਰਵਰੀ ਵਿਚ ਕਿਸਾਨਾਂ ਦੇ ਖਾਤਿਆਂ ਵਿਚ 16ਵੀਂ ਕਿਸ਼ਤ ਆਈ ਸੀ। ਹੁਣ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਅਗਲੇ ਚਾਰ ਮਹੀਨਿਆਂ ਵਿਚ ਫਰਵਰੀ ਤੋਂ ਭਾਵ ਜੂਨ ਵਿਚ ਆਉਣ ਦੀ ਉਮੀਦ ਹੈ। 17ਵੀਂ ਕਿਸ਼ਤ ਬਾਰੇ ਅਜੇ ਕੋਈ ਅਧਿਕਾਰਤ ਅਪਡੇਟ ਨਹੀਂ ਹੈ। ਲਾਭਪਾਤਰੀ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ਜੇ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਅਰਜ਼ੀ ਦਿੱਤੀ ਹੈ, ਤਾਂ ਤੁਹਾਨੂੰ ਦੱਸ ਦੇਈਏ ਕਿ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣਾ ਚਾਹੀਦਾ ਹੈ। ਜੇ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਕਿਸ਼ਤ ਦੀ ਰਕਮ ਫਸ ਸਕਦੀ ਹੈ। ਕਿਸਾਨ ਆਨਲਾਈਨ ਤੇ ਆਫਲਾਈਨ ਮੋਡ ਵਿਚ ਈ-ਕੇਵਾਈਸੀ ਕਰਵਾ ਸਕਦੇ ਹਨ। ਆਫਲਾਈਨ ਈ-ਕੇਵਾਈਸੀ ਕਰਵਾਉਣ ਲਈ ਕਿਸੇ ਨਜ਼ਦੀਕੀ CSC ਕੇਂਦਰ ਜਾਣਾ ਪਵੇਗਾ। ਉੱਥੇ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਅਧਿਕਾਰਤ ਪੋਰਟਲ ਜਾਂ ਐਪ ਰਾਹੀਂ ਆਨਲਾਈਨ ਈ-ਕੇਵਾਈਸੀ ਆਸਾਨੀ ਨਾਲ ਕੀਤੀ ਜਾ ਸਕਦੀ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.