ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ
- by Jasbeer Singh
- December 2, 2024
ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ -ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਜੀ ਦਾ ਹੁਕਮ ਹੋਵੇਗਾ, ਸਾਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ : ਡਾ. ਦਲਜੀਤ ਸਿੰਘ ਚੀਮਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਇਕੱਤਰਤਾ ਬੁਲਾਈ ਗਈ ਹੈ । ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਿੱਖ ਮੰਤਰੀਆਂ, ਸਾਬਕਾ ਜਥੇਦਾਰਾਂ, ਅਤੇ ਮੌਜੂਦਾ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ । ਅਕਾਲੀ ਸਰਕਾਰ ਦਾ ਹਿੱਸਾ ਰਹੇ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਭਾਈ ਮਨਜੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਚੁੱਕੇ ਹਨ । ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮਰਪਣ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਹੈ, ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਜੀ ਦਾ ਹੁਕਮ ਹੋਵੇਗਾ, ਸਾਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ ।

