
ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ ਸ. ਦਿਲਜੀਤ ਸਿੰਘ ਬੇਦੀ ਵੱਲੋਂ ਸਮੁੱਚੀ ਟੀਮ ਦਾ ਸਨਮਾਨ ਅੰਮ੍ਰਿਤਸਰ, 8 ਮਈ : ਵਰਲਡ ਸਿੱਖ ਚੈਂਬਰ ਆਫ ਕਮਰਸ ਦੇ ਪ੍ਰਧਾਨ ਸ. ਪਰਮੀਤ ਸਿੰਘ ਚੱਡਾ ਦੀ ਸਮੁੱਚੀ ਟੀਮ ਅੱਜ ਵਿਸ਼ੇਸ਼ ਤੌਰ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਦਰਸ਼ਨ ਦੀਦਾਰ ਅਤੇ ਨਤਮਸਤਕ ਹੋਣ ਲਈ ਪੁਜੀ। ਗੁ: ਸਾਹਿਬ ਵਿਖੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਗੁ: ਸਾਹਿਬ ਦੇ ਮਹੰਤ ਬਾਬਾ ਭਗਤ ਸਿੰਘ ਨਿਹੰਗ ਸਿੰਘ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲ ਬੁੱਢਾ ਦਲ ਵੱਲੋਂ ਵਰਲਡ ਸਿੱਖ ਚੈਬਰ ਆਫ ਕਮਰਸ ਦੇ ਪ੍ਰਧਾਨ ਸ. ਪਰਮੀਤ ਸਿੰਘ ਚੱਡਾ ਅਤੇ ਉਨ੍ਹਾਂ ਨਾਲ ਬਾਕੀ ਪੁੱਜੇ ਆਹੁਦੇਦਾਰਾਂ ਨੂੰ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਸ਼ਤਾਬਦੀ ਦੇ ਯਾਦਗਾਰੀ ਚਿੰਨ੍ਹ ਅਤੇ ਸਿਰਪਾਓ ਨਾਲ ਸਨਮਾਨਤ ਕੀਤਾ ਗਿਆ। ਸ. ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਦੇ ਇਤਿਹਾਸ ਅਤੇ ਗੁਰਦੁਆਰਾ ਸਾਹਿਬਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸ. ਪਰਮੀਤ ਸਿੰਘ ਚੱਡਾ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਲਈ ਵਰਲਡ ਸਿੱਖ ਚੈਂਬਰ ਆਫ ਕਮਰਸ ਵੱਲੋਂ ਵਿਸ਼ੇਸ਼ ਤੌਰ ਤੇ ਯਾਦਗਾਰੀ ਚਿੰਨ੍ਹ ਸ. ਦਿਲਜੀਤ ਸਿੰਘ ਬੇਦੀ ਨੂੰ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਤੇ ਆਤਮਿਕ ਤ੍ਰਿਪਤੀ ਮਿਲੀ ਹੈ। ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਸ. ਰਜਿੰਦਰ ਸਿੰਘ ਮਰਵਾਹਾ, ਸ. ਹਰਪਾਲ ਸਿੰਘ ਆਹਲੂਵਾਲੀਆ, ਸ. ਹਰਮੀਤ ਸਿੰਘ ਅਰੋੜਾ, ਸ. ਅਮਰਜੀਤ ਸਿੰਘ ਨਾਰੰਗ, ਸ. ਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.