
30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੇ ਸਿੱਖ ਕੌਮ
- by Jasbeer Singh
- August 28, 2024

30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੇ ਸਿੱਖ ਕੌਮ ਦੀਆਂ ਨਜ਼ਰਾਂ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਦਾ ਜੋ ਬਰਗਾੜੀ ਕਾਂਡ, ਬੇਅਦਬੀ, ਸੋਧਾ ਸਾਧ ਨੂੰ ਮੁਆਫੀ ਅਤੇ ਹੋਰਨਾਂ ਮਾਮਲਿਆਂ ’ਚ ਹੋਈਆਂ ਪੰਥਕ ਬਾਦਲ ਸਰਕਾਰ ਮੌਕੇ ਗਲਤੀਆਂ ਬਾਰੇ ਆਉਣ ਵਾਲੀ 30 ਅਗਸਤ ਦੇ ਫੈਸਲੇ ’ਤੇ ਹੁਣ ਸਮੁੱਚੀ ਸਿੱਖ ਕੌਮ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।ਜਿ਼ਕਰਯੋਗ ਹੈ ਕਿ ਅਕਾਲੀ ਦਲ ’ਚੋਂ ਬਾਗੀ ਹੋਏ ਅਕਾਲੀ ਨੇਤਾਵਾਂ ਨੇ ਪਿਛਲੀ ਅਕਾਲੀ ਸਰਕਾਰ ਮੌਕੇ ਬਰਗਾੜੀ ਕਾਂਡ ਤੇ ਸੌਦਾ ਸਾਧ ਨੂੰ ਮੁਆਫੀ ਦੇਣ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਏ ਸਨ, ਜਿਸ ਬਾਰੇ ਭਾਵੇਂ ਸੁਖਬੀਰ ਸਿੰਘ ਬਾਦਲ ਖੁਦ ਦੋਸ਼ ਸਵੀਕਾਰ ਕਰ ਚੁੱਕੇ ਹਨ ਪਰ ਹੁਣ ਜਥੇਦਾਰ ਸਾਹਿਬਾਨ ਨੇ 30 ਅਗਸਤ ਨੂੰ ਫੈਸਲਾ ਸੁਣਾਉਣਾ ਹੈ।