post

Jasbeer Singh

(Chief Editor)

Patiala News

ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ

post-img

ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ ਪਟਿਆਲਾ : ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁੁਲ ਵਜ ਚੁੱਕਿਆ ਹੈ ਜਿਸ ਨੂੰ ਲੈ ਕੇ ਉਹ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਆਪਣਾ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਅ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਦੇ ਵਿੱਚ ਪਟਿਆਲਾ ਦੇ ਦਿਹਾਤੀ ਅਤੇ ਪਟਿਆਲਾ ਸ਼ਹਿਰੀ ਦੀ ਇੱਕ ਮੀਟਿੰਗ ਕੀਤੀ ਗਈ । ਮੀਟਿੰਗ ਦੇ ਵਿੱਚ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਨਚਾਰਜ ਅਮਰਿੰਦਰ ਸਿੰਘ ਬਜਾਜ ਪਟਿਆਲਾ ਦੇ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਮੇਰ ਸੀੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਦਵਿੰਦਰ ਸਿੰਘ ਦਿਆਲ ਅਤੇ ਆਕਾਸ਼ ਸ਼ਰਮਾ ਬੋਕਸਰ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜਰ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਆਖਿਆ ਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੌਂ ਕੀਤੇ ਡਿਵੈਲਪਮੈਂਟ ਦੇ ਕੰਮਾਂ ਦੇ ਅਧਾਰ ਤੇ ਸੂਬੇ ਦੀਆਂ ਸਾਰੀਆਂ ਨਗਰ ਨਿਗਮ ਦੀਆਂ ਚੋਣਾਂ ਡਟ ਕੇ ਲੜੀਆਂ ਜਾਣਗੀਆਂ, ਉੱਥੇ ਹੀ ਰਾਠੀ ਨੇ ਆਖਿਆ ਕਿ ਪਟਿਆਲਾ ਸ਼ਹਿਰੀ ਅਤੇ ਪਟਿਆਲਾ ਦੇਹਾਤੀ ਦੇ ਹਲਕਾ ਇੰਚਾਰਜ ਦੇ ਨਾਲ ਮੀਟਿੰਗ ਕੀਤੀ ਗਈ ਹੈ। ਅਤੇ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਕਿ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜੇਗਾ ਅਤੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਨੂੰ ਸੁਨੇਹਾ ਦਿੰਦੇ ਆਖਿਆ ਕਿ ਜੋ ਵੀ ਕਿਸੇ ਵੀ ਵਾਰਡ ਦੇ ਵਿੱਚੋਂ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਇੱਛੁਕ ਹੈ ਉਹ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਆਪਣਾ ਫਾਰਮ ਭਰ ਸਕਦੇ ਨੇ। ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਉਮੀਦਵਾਰ ਦੇ ਨਾਲ ਪਾਰਟੀ ਅਤੇ ਸੀਨੀਅਰ ਲੀਡਰਸ਼ਿਪ ਡੱਟ ਕੇ ਖੜੇਗੀ। ਅਤੇ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ 2007 ਤੋਂ 2017 ਤੱਕ ਪਟਿਆਲਾ ਦੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੜੀਆਂ ਜਾਣਗੀਆਂ। ਬਿੱਟੂ ਚੱਠਾ ਅਤੇ ਅਮਰਿੰਦਰ ਸਿੰਘ ਬਜਾਜ ਨੇ ਆਖਿਆ ਕਿਸੇ ਵੀ ਕੀਮਤ ਤੇ ਨਿਗਮ ਚੋਣਾਂ ਚ ਲੋਕਤੰਤਰ ਦਾ ਘਾਂਣ ਬਰਦਾਸ਼ ਨਹੀਂ ਕੀਤਾ ਜਾਵੇਗਾ। ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਨਿਰਪੱਖ ਕਰਵਾਈਆਂ ਜਾਣ।

Related Post