
ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ : ਮੰੁਬਈ ਪੁਲਸ ਅਧਿਕਾਰੀ
- by Jasbeer Singh
- October 19, 2024

ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ : ਮੰੁਬਈ ਪੁਲਸ ਅਧਿਕਾਰੀ ਮੁੰਬਈ : ਭਾਰਤ ਦੇ ਮਹਾਨਗਰ ਸ਼ਹਿਰ ਮੁੰਬਈ ਵਿਖੇ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਮੁੰਬਈ ਪੁਲਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਪੰਜ ਨਵੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ, ਪਰ ਪੈਸਿਆਂ ਨੂੰ ਲੈ ਕੇ ਅਸਹਿਮਤੀ ਅਤੇ ਐਨਸੀਪੀ ਨੇਤਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਬਾਅਦ ਵਿੱਚ ਪਿੱਛੇ ਹਟ ਗਏ। ਹਾਲਾਂਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ । ਸਿਟੀ ਪੁਲਸ ਦੀ ਅਪਰਾਧ ਸ਼ਾਖਾ ਨੇ ਸ਼ੁੱਕਰਵਾਰ ਨੂੰ ਬਾਬਾ ਸਿੱਦੀਕੀ ਦੇ ਨਿਸ਼ਾਨੇਬਾਜ਼ਾਂ ਨੂੰ ਕਥਿਤ ਤੌਰ ’ਤੇ ਹਥਿਆਰਾਂ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ਾਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ ਅਤੇ ਤਿੰਨ ਅਹਿਮ ਵਿਅਕਤੀ ਫ਼ਰਾਰ ਹਨ ।