
ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ
- by Jasbeer Singh
- April 9, 2025

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਪ੍ਰੋ. ਬਡੂੰਗਰ ਪਟਿਆਲਾ, 9 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਦੌਰਾਨ ਬਾਰਡਰ ਖੇਤਰ ਵਿੱਚ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਪ੍ਰੋਫੈਸਰ ਬਡੁੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕੁਟਾਰੀਆ ਦੀ ਇਸ ਗੱਲੋਂ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਵਾਸਤੇ ਗਰਮੀ ਦੇ ਬਾਵਜੂਦ ਵੀ ਪੈਦਲ ਯਾਤਰਾ ਕਰਕੇ ਮਾਨਵਤਾ ਦੇ ਭਲੇ ਦੇ ਕਾਰਜ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੀ ਬਿਮਾਰੀ ਇੱਕ ਵੱਡੀ ਵੰਗਾਰ ਤੇ ਚੈਲੇੰਜ ਸਾਬਤ ਹੋ ਰਹੀ ਹੈ । ਪੰਜਾਬੀਆਂ ਨੂੰ ਆਪਣੇ ਭਵਿੱਖ ਖੁਸ਼ਹਾਲ ਬਣਾਉਣ ਵਾਸਤੇ ਨਸ਼ਿਆਂ ਦੇ ਖਾਤਮੇ ਬਾਕੀਆਂ ਨੂੰ ਵੀ ਜਾਨਣਾ ਪਵੇਗਾ ਕਿ ਨਸ਼ਿਆਂ ਖਿਲਾਫ਼ ਵੱਡੇ ਪੱਧਰ ਤੇ ਇੱਕ ਲੋਕ ਲਹਿਰ ਖੜੀ ਕਰਨ ਕੀਤੀ ਜਾਵੇ । ਉਹਨਾਂ ਕਿਹਾ ਕਿ ਅੱਜ ਨਸ਼ਾ ਲੋਕਾਂ ਨੂੰ ਘੁਣ ਵਾਂਗ ਖਾਂਦਾ ਜਾ ਰਿਹਾ ਹੈ ਜੋ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਿਹਾ ਹੈ ਇਸੇ ਲਈ ਸਭ ਨੂੰ ਰਲ ਮਿਲ ਕੇ ਇਸ ਬਿਮਾਰੀ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸੁਨਹਿਰੀ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ ।