post

Jasbeer Singh

(Chief Editor)

Patiala News

ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

post-img

ਪਟਿਆਲਾ, 30 ਅਪ੍ਰੈਲ (ਜਸਬੀਰ)-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੂਬਾ ਪੱਧਰੀ ਜਥੇਬੰਦੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਪਰਿਵਾਰਾਂ ਦੀ ਵਿਸ਼ੇਸ਼ ਇਕੱਤਰਤਾ ਮਿੰਨੀ ਸਕੱਤਰੇਤ ਵਿਖੇ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਮਿਲ ਰਹੀਆਂ ਸਨਮਾਨ ਸਹੂਲਤਾਂ ਸੰਬੰਧੀ ਇਕੱਤਰਤ ਹੋਏ ਮੈਂਬਰਾਂ ਨੂੰ ਜਾਣੂ ਕਰਵਾਇਆ। ਉਪਰੰਤ ਸੁਤੰਤਰਤਾ ਸੰਗਰਾਮੀ ਜਥੇਬੰਦੀ ਦੇ ਵਫਦ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੋਕਤ ਅਹਿਮਦ ਪਰੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਜ਼ਿਲਾ ਪਟਿਆਲਾ ਨਾਲ ਸਬੰਧਤ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ। ਆਗੂਆਂ ਵਲੋਂ ਜ਼ਿਲਾ ਪਟਿਆਲਾ ਅੰਦਰ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਨੂੰ ਸਮਰਪਿਤ ਦੇਸ਼ ਭਗਤ ਯਾਦਗਾਰ ਹਾਲ ਬਣਾਉਣ ਦੀ ਤਜਵੀਜ ਰੱਖੀ ਗਈ। ਡਿਪਟੀ ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਦੇਸ਼ ਭਗਤਾਂ ਸੁਤੰਤਰਤਾ ਸੰਗਰਾਮੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜਜ਼ਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿਚ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਅਜੇ ਖੰਨਾ ਸੀਨੀਅਰ ਮੀਤ ਪ੍ਰਧਾਨ, ਪਰਦੁਮਨ ਸਿੰਘ ਢੀਂਡਸਾ, ਗੁਰਇਕਬਾਲ ਸਿੰਘ ਸੰਧੂ, ਬਲਜੀਤ ਕੌਰ ਗਰੇਵਾਲ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਰਜਿੰਦਰ ਸਿੰਘ ਚਲੈਲਾ, ਹਰਨੇਕ ਸਿੰਘ ਭੁੱਲਰ, ਬਚਿੱਤਰ ਸਿੰਘ, ਸੰਜੀਵ ਸੂਦ ਆਦਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।

Related Post