July 6, 2024 01:39:33
post

Jasbeer Singh

(Chief Editor)

Latest update

ਅਗਲੇ ਚਾਰ ਦਿਨ ਜਾਰੀ ਰਹੇਗਾ ਗਰਮੀ ਦਾ ਕਹਿਰ

post-img

ਪੰਜਾਬ ਤੇ ਹਰਿਆਣਾ ਵਿੱਚ ਜੇਠ ਮਹੀਨੇ ਦੀ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਗਰਮੀ ਕਰਕੇ ਲੋਕ ਘਰਾਂ ਵਿਚ ਤੜੇੇ ਰਹਿਣ ਲਈ ਮਜਬੂਰ ਹਨ। ਪੰਜਾਬ ਦਾ ਪਠਾਨਕੋਟ ਸ਼ਹਿਰ 45.5 ਡਿਗਰੀ ਦੇ ਸਿਖਰਲੇ ਤਾਪਮਾਨ ਨਾਲ ਅੱਜ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 20, 21, 22 ਤੇ 23 ਮਈ ਨੂੰ ਅਤਿ ਦੀ ਗਰਮੀ ਪੈਣ ਦੀ ਚੇਤਾਵਨੀ ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਗਰਮ ਹਵਾਵਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਸੂਬੇ ਵਿੱਚ ਪਿਛਲੇ ਇਕ ਹਫ਼ਤੇ ਤੋਂ ਪੈ ਰਹੀ ਅਤਿ ਦੀ ਗਰਮੀ ਕਰਕੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਆ ਰਹੀ ਹੈ ਅਤੇ ਨੌਜਵਾਨਾਂ ਨੂੰ ਨਿੱਤ ਕੰਮ ’ਤੇ ਜਾਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕਰਕੇ ਸੂਬਾ ਸਰਕਾਰ ਨੇ ਪੰਜਾਬ ਦੇ ਸਕੂਲਾਂ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਸਾਹ ਵੀ ਸੁੱਕਣੇ ਪਏ ਹੋਏ ਹਨ। ਅਤਿ ਦੀ ਗਰਮੀ ਪੈਣ ਕਰਕੇ ਪੰਜਾਬ ਵਿਚ ਬਿਜਲੀ ਦੀ ਮੰਗ ਵੀ ਵਧੀ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚ ਗਈ ਸੀ, ਜੋ ਸ਼ਾਮ ਹੁੰਦਿਆਂ ਘੱਟ ਕੇ 9200 ਮੈਗਾਵਾਟ ਰਹਿ ਗਈ। ਮੌਸਮ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ।ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਘਟੀ

Related Post