

ਥਾਣਾ ਘਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਘਨੌਰ, 18 ਜੁਲਾਈ () : ਥਾਣਾ ਘਨੌਰ ਦੀ ਪੁਲਸ ਨੇ ਸਿ਼ਕਾਇਤਕਰਤਾ ਸਤਪਾਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਮਰਦਾਪੁਰ ਥਾਣਾ ਸ਼ੰਭੂ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਧਾਰਾ 281, 106 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 15 ਜੁਲਾਈ ਨੂੰ ਜਦੋਂ ਉਹ ਸ਼ੰਭੂ ਰੋਡ ਪਿੰਡ ਸੋਨੇਮਾਜਰਾ ਦੇ ਕੋਲ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਪੈਦਲ ਜਾ ਰਹੇ ਉਸਦੇ ਜਾਣਕਾਰ ਲਲਿਤ ਪੁੱਤਰ ਰਾਮ ਦੇਵੀ ਵਾਸੀ ਬਿਹਾਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।