post

Jasbeer Singh

(Chief Editor)

crime

ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ

post-img

ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ ਨਵੀਂ ਦਿੱਲੀ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਇਕ ਲੜਕੀ `ਤੇ ਆਪਣੇ ਪਿਆਰ ਦੀ ਖਾਤਰ ਆਪਣੇ ਹੀ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਹੈ। ਪੁਲਸ ਮੁਤਾਬਕ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਪਿੰਡ ਹੈਬਤ ਖਾਨ ਬਰੋਹੀ ਦੀ ਹੈ, ਜਿੱਥੇ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਸੀ। ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ ਕਿ ਲੜਕੀ ਗੁੱਸੇ `ਚ ਸੀ ਕਿਉਂਕਿ ਉਸ ਦੇ ਪਰਿਵਾਰ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ ਸੀ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ। ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਦੇ ਅਨੁਸਾਰ, ਸਾਰੇ 13 ਮੈਂਬਰ ਖਾਣਾ ਖਾਣ ਤੋਂ ਬਾਅਦ ਅਚਾਨਕ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ `ਚ ਖੁਲਾਸਾ ਹੋਇਆ ਹੈ ਕਿ ਸਾਰਿਆਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ। ਜਾਂਚ `ਚ ਸਾਹਮਣੇ ਆਇਆ ਕਿ ਲੜਕੀ ਨੇ ਘਰ `ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ `ਚ ਜ਼ਹਿਰ ਮਿਲਾ ਦਿੱਤਾ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post