ਵਿਸ਼ਵ ਕੱਪ ਜਿੱਤ ਕੇ ਆਈਆਂ ਧੀਆਂ ਦਾ ਹੋਇਆ ਸ਼਼ਾਨਦਾਰ ਸਵਾਗਤ ਮੋਹਾਲੀ, 7 ਨਵੰਬਰ 2025 : ਹਾਲ ਹੀ ਵਿਚ ਵਿਸ਼ਵ ਕੱਪ ਜੇਤੂ ਪੰਜਾਬ ਦੀਆਂ ਧੀਆਂ (ਖਿਡਾਰਨਾਂ) ਦਾ ਚੰਡੀਗੜ੍ਹ ਵਿਖੇ ਏਅਰਪੋਰਟ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਕੌਣ ਹਨ ਜਿਨ੍ਹਾਂ ਜਿਨ੍ਹਾਂ ਦਾ ਕੀਤਾ ਗਿਆ ਸਵਾਗਤ ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਘਰ ਵਾਪਸੀ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ । ਹਰਲੀਨ ਅਤੇ ਅਮਨਜੋਤ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀਆਂ । ਪਰਿਵਾਰ ਅਤੇ ਪ੍ਰਸ਼ੰਸਕਾਂ ਦੀ ਵੱਡੀ ਭੀੜ ਨੇ ਦੋਵਾਂ ਖਿਡਾਰਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਮੀਤ ਹੇਅਰ ਵੀ ਪਹੁੰਚੇ। ਅਮਨਜੋਤ ਅਤੇ ਹਰਲੀਨ ਨੂੰ ਫੁੱਲਾਂ ਅਤੇ ਪੋਸਟਰਾਂ ਨਾਲ ਸਜਾਈ ਇੱਕ ਖੁੱਲ੍ਹੀ ਜੀਪ ਵਿੱਚ ਚੰਡੀਗੜ੍ਹ ਹਵਾਈ ਅੱਡੇ ਤੋਂ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਖਿਡਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਹਿਲਾ ਟੀਮ ਨੂੰ ਮਿਲ ਚੁੱਕੇ ਹਨ।
