ਬਾਗਬਾਨੀ ਨੂੰ ਲਾਭਦਾਇਕ ਕਾਰੋਬਾਰ ਬਣਾਉਣ ਲਈ ਸਰਕਾਰ ਕਰ ਰਹੀ ਹੈ ਕੰਮ
ਚੰਡੀਗੜ੍ਹ 23 ਜੁਲਾਈ 2026 : ਪੰਜਾਬ ਵਿਚ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਬਾਗਬਾਨੀ ਨੂੰ ਲਾਭਦਾਇਕ ਕਾਰੋਬਾਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ ।
ਬਾਗਬਾਨੀ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ (Horticulture Department) ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਤਾਂ ਜੋ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ । ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਮਹਿੰਦਰ ਭਗਤ (Mahendra Bhagat) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਇੱਕ ਲਾਭਦਾਇਕ ਕਾਰੋਬਾਰ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ।
ਅਧਿਕਾਰੀਆਂ ਨੇ ਮੰਤਰੀ ਨੂੰ ਦਿੱਤੀ ਮਹੱਤਵਪੂਰਨ ਵਿਸਿ਼ਆਂ ਸਬੰਧੀ ਜਾਣਕਾਰੀ
ਸਮੀਖਿਆ ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਬਾਗਬਾਨੀ ਮੰਤਰੀ ਨੂੰ ਵਿਭਾਗ ਦੇ ਪ੍ਰਸ਼ਾਸਕੀ ਮਾਮਲਿਆਂ, ਬਜਟ, ਕਿਸਾਨ-ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਵਿਸਿ਼ਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ।
ਕੀ ਨਿਰਦੇਸ਼ ਦਿੱਤੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ
ਕੈਬਨਿਟ ਮੰਤਰੀ (Cabinet Minister) ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਬਾਗਬਾਨੀ ਸਕੀਮਾਂ ਦੇ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ । ਉਨ੍ਹਾਂ ਅਧਿਕਾਰੀਆਂ ਨੂੰ ਖੇਤਰੀ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ ।
