post

Jasbeer Singh

(Chief Editor)

Patiala News

ਬੇ-ਮੌਸਮੀ ਗੜੇਮਾਰੀ ਅਤੇ ਅੱਗ ਨਾਲ ਸੁਆਹ ਹੋਈ ਕਣਕ ਦੀ ਫ਼ਸਲ ਦਾ ਪੀੜਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਵੇ ਸਰਕਾਰ : ਰਣਦੀਪ

post-img

ਬੇ-ਮੌਸਮੀ ਗੜੇਮਾਰੀ ਅਤੇ ਅੱਗ ਨਾਲ ਸੁਆਹ ਹੋਈ ਕਣਕ ਦੀ ਫ਼ਸਲ ਦਾ ਪੀੜਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਵੇ ਸਰਕਾਰ : ਰਣਦੀਪ ਨਾਭਾ, ਖਨੋੜਾ ਨਾਭਾ 25 ਅਪ੍ਰੈਲ : ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਹਰਬੰਸ ਸਿੰਘ ਸਰਪੰਚ ਰੈਹਲ ਦੇ ਗ੍ਰਹਿ ਪਹੁੰਚੇ, ਜਿੱਥੇ ਉਨਾਂ ਕਾਂਗਰਸੀ ਵਰਕਰਾਂ ਨਾਲ ਪਾਰਟੀ ਪ੍ਰਤੀ ਵਿਚਾਰਾਂ ਸਾਂਝੀਆਂ ਕੀਤੀਆਂ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨਾਭਾ ਨੇ ਕਿਹਾ ਕਿ ਪਿਛਲੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਅੱਗ ਲੱਗਣ ਵਰਗੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਸੜਕੇ ਸੁਆਹ ਹੋ ਗਈ ਹੈ ਅਤੇ ਕਈ ਥਾਵਾਂ ਤੇ ਬੇ-ਮੌਸਮੀ ਗੜੇਮਾਰੀ ਨੇ ਕਣਕ ਦੀ ਫ਼ਸਲ ਅਤੇ ਹਰੇ ਚਾਰੇ ਦਾ ਵੱਡਾ ਨੁਕਸਾਨ ਕੀਤਾ ਹੈ, ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਔਖੇ ਵੇਲੇ ਕਿਸਾਨਾਂ ਦੀ ਬਾਂਹ ਫੜੇ ਅਤੇ ਤੁਰੰਤ ਪ੍ਰਭਾਵ ਨਾਲ ਗਿਰਦਾਵਰੀਆਂ ਕਰਵਾਕੇ ਪੀੜਤ ਕਿਸਾਨਾਂ ਨੂੰ ਜਲਦੀ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਮਹੰਤ ਹਰਵਿੰਦਰ ਖਨੋੜਾ ਨੇ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਨਾ ਕਰਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਦੀ ਬੇ-ਰੁੱਖੀ ਕਾਰਨ ਖੇਤੀ ਕਰਨ ਵਾਲੇ ਕਿਸਾਨ ਬਰਬਾਦ ਹੋ ਰਹੇ ਹਨ। ਕਿਸਾਨ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਜਾਣਾ ਬੇਹੱਦ ਮੰਦਭਾਗਾ ਹੁੰਦਾ ਹੈ, ਪੁੱਤਾਂ ਵਾਂਗ ਪਾਲੀ ਫ਼ਸਲ ਦੇ ਸੜ੍ਹਨ ਨਾਲ ਕਿਸਾਨ ਤੇ ਉਸ ਦੇ ਪਰਿਵਾਰ ਦੇ ਸੁਪਨੇ ਵੀ ਸੁਆਹ ਹੋ ਜਾਂਦੇ ਹਨ, ਜ਼ੋ ਗਰੀਬ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਤੁਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਨਾਂ ਕਿਹਾ ਕਿ ਜਦੋਂ ਵੀ ਪੰਜਾਬ ਅਤੇ ਕੇਂਦਰ ਵਿੱਚ ਕਾਂਗਰਸ ਸਰਕਾਰ ਸਤਾ ਵਿੱਚ ਰਹੀ ਹੈ, ਉਹਨਾਂ ਨੇ ਹਮੇਸ਼ਾ ਕਿਸਾਨਾਂ ਦੀ ਬਾਂਹ ਫੜੀ ਅਤੇ ਕਿਸਾਨਾਂ -ਮਜਦੂਰਾ ਦੇ ਕਰਜੇ ਮੁਆਫ ਕਰਕੇ ਵੱਡੀ ਰਾਹਤ ਦਿੱਤੀ, ਦੂਜੇ ਪਾਸੇ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ ਆਪ ਸਰਕਾਰ ਨੇ ਕਿਸਾਨਾਂ ਤੇ ਗੋਲੀਆਂ ਤੇ ਲਾਠੀਆਂ ਚਲਾਉਣ ਤੋਂ ਬਿਨਾਂ ਕੁਝ ਨਹੀਂ ਦਿੱਤਾ, ਜਿਸ ਦਾ ਖਜਿਆਮਾ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਜਿਲਾ ਕਾਗਰਸ ਮੀਤ ਪ੍ਰਧਾਨ ਹਰਬੰਸ ਸਿੰਘ ਸਾਬਕਾ ਸਰਪੰਚ ਰੈਸਲ ਨਾਲ ਦਲਜੀਤ ਕੌਰ ਸਰਪੰਚ ਰੈਸਲ, ਕਿਸਾਨ ਮੰਚ ਚੇਅਰਮੈਨ ਸੁਖਬੀਰ ਸਿੰਘ ਪੰਧੇਰ, ਨੇਤਰ ਸਿੰਘ ਸਾਬਕਾ ਸਰਪੰਚ ਘੁੰਡਰ, ਮਨਜੋਤ ਸਿੰਘ ਪੰਧੇਰ ਸਾਬਕਾ ਸਰਪੰਚ ਚਹਿਲ ਤੋਂ ਇਲਾਵਾ ਵੱਡੀ ਗਿਣਤੀ ਰੈਸਲ ਤੋਂ ਕਾਂਗਰਸੀ ਵਰਕਰ ਅਤੇ ਨਗਰ ਦੇ ਪੰਤਵੰਤੇ ਹਾਜ਼ਰ ਸਨ।

Related Post