
ਸ਼ੋ੍ਰਮਣੀ ਕਮੇਟੀ ਵੱਲੋਂ ਜਥੇਦਾਰ ਟੌਹੜਾ ਨੰੂ ਸਮਰਪਿਤ ਅੱਜ ਹੋਵੇਗਾ ਗੁਰਮਤਿ ਸਮਾਗਮ
- by Jasbeer Singh
- September 23, 2024

ਸ਼ੋ੍ਰਮਣੀ ਕਮੇਟੀ ਵੱਲੋਂ ਜਥੇਦਾਰ ਟੌਹੜਾ ਨੰੂ ਸਮਰਪਿਤ ਅੱਜ ਹੋਵੇਗਾ ਗੁਰਮਤਿ ਸਮਾਗਮ ਮੈਂਬਰ ਸਾਹਿਬਾਨ ਸਮੇਤ ਅਧਿਕਾਰੀਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ, ਪ੍ਰਬੰਧ ਮੁਕੰਮਲ ਸੰਗਤਾਂ ਦੇ ਆਮਦ ਦੇ ਮੱਦੇਨਜ਼ਰ ਮੁਲਾਜ਼ਮ ਤੇ ਅਧਿਕਾਰੀ ਰਹਿਣਗੇ ਤਾਇਨਾਤ ਪਟਿਆਲਾ 23 ਸਤੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਰੱਖਿਆ ਗਿਆ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ। ਇਸ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਬ ਕਮੇਟੀ ਦੇ ਮੈਂਬਰ ਜਗਦੀਪ ਸਿੰਘ ਚੀਮਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮੁਕੰਮਲ ਕੀਤੇ ਗਏ ਪ੍ਰਬੰਧ ਸਬੰਧੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਮਹਾਂਪੁਰਸ਼ ਅਤੇ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਉਚੇਚੇ ਤੌਰ ’ਤੇ ਪੁੱਜਣਗੇ। ਉਨ੍ਹਾਂ ਦੱਸਿਆ ਕਿ ਜਿਥੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਮੁਲਾਜ਼ਮ ਤੇ ਅਧਿਕਾਰੀ ਤਾਇਨਾਤ ਰਹਿਣਗੇ, ਉਥੇ ਹੀ ਟਰੈਫਿਕ ਦੇ ਸੁਚਾਰੂ ਪ੍ਰਬੰਧ ਦੀ ਵਿਵਸਥਾ ਤੋਂ ਇਲਾਵਾ ਸਰਾਵਾਂ ਵਿਚ ਠਹਿਰਣ ਦੇ ਪ੍ਰਬੰਧ ਦੂਰ ਦੁਰਾਡੇ ਤੋਂ ਆਉਣ ਵਾਲੀ ਸੰਗਤ ਅਤੇ ਸਟਾਫ਼ ਲਈ ਕੀਤੇ ਗਏ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਹੁੰਮ ਹੁੰਮਾ ਕੇ ਜਥੇਦਾਰ ਟੌਹੜਾ ਦੇ ਜਨਮ ਦਿਨ ਮੌਕੇ ਸ਼ਮੂਲੀਅਤ ਕਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਸੁਰਿੰਦਰ ਘੁਮਾਣਾ, ਹਰਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਸਖਸ਼ੀਅਤਾਂ ਵੀ ਪੁੱਜੀਆਂ ਹੋਈਆਂ ਸਨ।