post

Jasbeer Singh

(Chief Editor)

Punjab

ਹਰਿਆਣਾ ਸਰਕਾਰ ਨੇ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਮੈਡੀਕਲ ਸਪਲਾਈ ਦੀ ਖਰੀਦ ਨੂੰ ਦਿੱਤੀ ਪ੍ਰਵਾਨਗੀ

post-img

ਹਰਿਆਣਾ ਸਰਕਾਰ ਨੇ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਮੈਡੀਕਲ ਸਪਲਾਈ ਦੀ ਖਰੀਦ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ, 24 ਜੁਲਾਈ () : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਦੀਆਂ ਜੇਲ੍ਹਾਂ ਲਈ 2.84 ਕਰੋੜ ਰੁਪਏ ਦੀਆਂ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਪਲਾਈ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਪਲਾਈ ਦੀ ਮੰਗ ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਿਟੇਡ (ਐਚ.ਐਮ.ਐਸ.ਸੀ.ਐਲ.) ਨੂੰ ਭੇਜੀ ਜਾ ਰਹੀ ਹੈ, ਜੋ ਕਿ ਅਜਿਹੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਪ੍ਰਵਾਨਿਤ ਸਰੋਤ ਹੈ। ਬੁਲਾਰੇ ਨੇ ਕਿਹਾ ਕਿ ਇਹ ਕਦਮ ਜੇਲ੍ਹ ਦੇ ਸਾਰੇ ਕੈਦੀਆਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਯਕੀਨੀ ਬਣਾਉਣ ਲਈ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਅਤੇ ਸਫਾਈ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਜਾਵੇਗਾ।

Related Post