post

Jasbeer Singh

(Chief Editor)

Patiala News

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 9 ਖੋਖਿਆਂ ਦੇ ਚਲਾਨ ਕੱਟ ਕੇ 900 ਰੁਪਏ ਦਾ ਜੁਰਮਾਨਾ ਵਸੂਲਿਆ

post-img

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 9 ਖੋਖਿਆਂ ਦੇ ਚਲਾਨ ਕੱਟ ਕੇ 900 ਰੁਪਏ ਦਾ ਜੁਰਮਾਨਾ ਵਸੂਲਿਆ ਪਟਿਆਲਾ, 17 ਜਨਵਰੀ : ਸਿਵਲ ਸਰਜਨ ਡਾਕਟਰ ਜਗਪਾਲ ਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਜਿ਼ਲ੍ਾ ਸਹਾਇਕ ਸਿਹਤ ਅਫਸਰ ਡਾਕਟਰ ਐਸ. ਜੇ. ਸਿੰਘ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਹੈਲਥ ਸੁਪਰਵਾਈਜ਼ਰ ਅਨਿਲ ਕੁਮਾਰ ਸ਼ਾਮਲ ਸਨ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 9 ਖੋਖਿਆਂ ਦੇ ਚਲਾਨ ਕੱਟ ਕੇ 900 ਜੁਰਮਾਨਾ ਵਜੋਂ ਵਸੂਲੇ ਕੀਤੇ ਗਏ । ਜਿਲਾ ਸਹਾਇਕ ਸਿਹਤ ਅਫਸਰ ਡਾਕਟਰ ਐਸ. ਜੇ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸਰਹੰਦ ਰੋਡ, ਸਰਹੰਦ ਰੋਡ ਬਾਈਪਾਸ, ਨਿਊ ਬਸ ਸਟੈਂਡ, 22 ਨੰਬਰ ਫਾਟਕ, ਛੋਟੀ ਬਾਰਾਦਰੀ,ਨੇੜੇ ਕੋਰਟ ਕੰਪਲੈਕਸ ਪਟਿਆਲਾ,ਆਦਿ ਖੇਤਰ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ ਖੋਖਿਆਂ ਅਤੇ ਜਨਤਕ ਥਾਵਾਂ ਆਦਿ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕੀਤੀ ਜਾ ਰਹੀ ਸੀ । ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਵਿਕਟੋਰੀਅਲ ਚਿੰਨ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ । ਇਸ ਤਰਾਂ ਉਹਨਾਂ ਵੱਲੋਂ ਸ਼ਰੇਆਮ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ, ਜਿਸ ਕਰਕੇ ਸੰਬੰਧਿਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ । ਡਾਕਟਰ ਐਸ. ਜੇ. ਸਿੰਘ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣ ਜਰੂਰੀ ਹੈ ਤਾਂ ਜੋ ਉਕਤ ਕਾਨੂੰਨ ਨੂੰ ਲੋਕ ਹਿੱਤ ਦੇ ਮੱਦੇ ਨਜ਼ਰ ਰੱਖਦੇ ਹੋਏ ਲਾਗੂ ਕਰਵਾਇਆ ਜਾ ਸਕੇ । ਉਹਨਾਂ ਕਿਹਾ, ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਂਦੇ ਸਮੇਂ ਵਿੱਚ ਵੀ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ,ਖੋਖਿਆਂ, ਢਾਬੇ ਆਦਿ ਥਾਵਾਂ ਦੇ ਨਾਲ ਨਾਲ ਹੋਟਲ ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ।

Related Post