post

Jasbeer Singh

(Chief Editor)

National

‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਤੱਕ ਟਲੀ

post-img

‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਤੱਕ ਟਲੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਨੂੰ 5 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਜੈਨ ਦੀ ਅਰਜ਼ੀ ’ਤੇ ਅੱਜ ਸੁਣਵਾਈ ਕਰਨੀ ਸੀ ਪਰ ਉਨ੍ਹਾਂ ਮਾਮਲੇ ’ਤੇ ਸੁਣਵਾਈ ਦਸ ਦਿਨਾਂ ਲਈ ਟਾਲ ਦਿੱਤੀ । ਜਿ਼ਕਰਯੋਗ ਹੈ ਕਿ ਈ. ਡੀ. ਨੇ ‘ਆਪ’ ਨੇਤਾ ਨੂੰ 30 ਮਈ 2022 ਨੂੰ ਕਥਿਤ ਤੌਰ ’ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਜ਼ਰੀਏ ਮਨੀ ਲਾਂਡਰਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।

Related Post