post

Jasbeer Singh

(Chief Editor)

Punjab

ਹਾਈਕੋਰਟ ਨੇ ਕੀਤਾ ਐਮਰਜੈਂਸੀ ਖਿਲਾਫ ਹਾਈਕੋਰਟ `ਚ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ

post-img

ਹਾਈਕੋਰਟ ਨੇ ਕੀਤਾ ਐਮਰਜੈਂਸੀ ਖਿਲਾਫ ਹਾਈਕੋਰਟ `ਚ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਚੰਡੀਗੜ੍ਹ : ਹਾਈਕੋਰਟ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਹਾਈਕੋਰਟ `ਚ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਮਾਮਲੇ ਵਿੱਚ ਹਾਈਕੋਰਟ ਨੇ ਕਿਹਾ ਕਿ ਸੈਂਸਰ ਬੋਰਡ ਤੁਹਾਡੀ ਸ਼ਿਕਾਇਤ `ਤੇ ਕਾਰਵਾਈ ਕਰੇਗਾ, ਜੇਕਰ ਤੁਸੀਂ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੋ ਤਾਂ ਤੁਸੀਂ ਦੁਬਾਰਾ ਪਟੀਸ਼ਨ ਦਾਇਰ ਕਰ ਸਕਦੇ ਹੋ।ਦੱਸਣਯੋਗ ਹੈ ਕਿ ਇਸ ਸਬੰਧੀ ਸੈਂਸਰ ਬੋਰਡ ਨੇ ਕਿਹਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਕੋਈ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਸੈਂਸਰ ਬੋਰਡ ਇਸ ਫਿਲਮ ਦੇ ਖਿਲਾਫ ਹਰ ਤਰ੍ਹਾਂ ਦੀ ਸਿ਼ਕਾਇਤ ਸੁਣਨ ਲਈ ਤਿਆਰ ਹੈ, ਚਾਹੇ ਪਟੀਸ਼ਨਕਰਤਾ ਜਾਂ ਕੋਈ ਹੋਰ ਵਿਅਕਤੀ ਸ਼ਿਕਾਇਤ ਦੇ ਸਕਦਾ ਹੈ। ਬੋਰਡ ਨੇ ਕਿਹਾ ਕਿ ਸੁਣਵਾਈ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਫਿਲਮ ਨੂੰ ਕਿਹੜਾ ਸਰਟੀਫਿਕੇਟ ਦੇਣਾ ਹੈ।ਸੈਂਸਰ ਬੋਰਡ ਨੇ ਕਿਹਾ ਕਿ ਇਹ ਸਰਟੀਫਿਕੇਟ ਸਿਰਫ਼ ਸਿੱਖਾਂ ਦੀਆਂ ਹੀ ਨਹੀਂ ਸਗੋਂ ਦੇਸ਼ ਦੇ ਹਰ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਦਿੱਤਾ ਜਾਂਦਾ ਹੈ।

Related Post