post

Jasbeer Singh

(Chief Editor)

Punjab

ਪੰਜਾਬ ਦੀਆਂ ਜੇਲ੍ਹਾਂ `ਚ ਜੈਮਰ ਮਾਮਲੇ `ਚ ਹਾਈਕੋਰਟ ਨੇ ਸੱਦਿਆ ਭਲਕੇ ਮੁੱਖ ਸਕੱਤਰ

post-img

ਪੰਜਾਬ ਦੀਆਂ ਜੇਲ੍ਹਾਂ `ਚ ਜੈਮਰ ਮਾਮਲੇ `ਚ ਹਾਈਕੋਰਟ ਨੇ ਸੱਦਿਆ ਭਲਕੇ ਮੁੱਖ ਸਕੱਤਰ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਜੈਮਰ ਲਗਾਉਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਜਦੋਂ ਹਾਈਕੋਰਟ ਨੇ ਪੁੱਛਿਆ ਕਿ ਕਿੰਨੀਆਂ ਜੇਲ੍ਹਾਂ ਵਿੱਚ ਜੈਮਰ ਲਗਾਏ ਗਏ ਹਨ ਅਤੇ ਕਿਹੜੇ-ਕਿਹੜੇ ਹਨ ਤਾਂ ਪੰਜਾਬ ਸਰਕਾਰ ਨੇ ਦੱਸਿਆ ਕਿ ਇਸ ਵੇਲੇ ਸਿਰਫ਼ ਤਿੰਨ ਜੇਲ੍ਹਾਂ ਵਿੱਚ ਜੈਮਰ ਲੱਗੇ ਹਨ, ਜਿਸ `ਤੇ ਚੀਫ਼ ਜਸਟਿਸ ਨੇ ਸਰਕਾਰ ਨੂੰ ਸਪੱਸ਼ਟ ਆਖਿਆ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਪਰ ਗੰਭੀਰ ਕਿਧਰੇ ਦਿਖਾਈ ਨਹੀਂ ਦੇ ਰਹੀ। ਹਾਈਕੋਰਟ ਨੇ ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੂੰ ਅੱਧੇ ਘੰਟੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਪਰ ਅੱਧੇ ਘੰਟੇ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਮੁੱਖ ਸਕੱਤਰ ਇਸ ਵੇਲੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ, ਜੇਕਰ ਹਾਈ ਕੋਰਟ ਇਜਾਜ਼ਤ ਦਿੰਦੀ ਹੈ ਤਾਂ ਉਹ ਭਲਕੇ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣਗੇ, ਜਿਸ ’ਤੇ ਚੀਫ਼ ਜਸਟਿਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭਲਕੇ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।ਹਾਈਕੋਰਟ ਨੇ ਇਸ ਦੇ ਨਾਲ ਹੀ ਹੁਕਮ ਦਿੱਤੇ ਕਿ ਇਨ੍ਹਾਂ ਜੇਲ੍ਹਾਂ ਵਿੱਚ ਜੈਮਰ ਅਤੇ ਹੋਰ ਜ਼ਰੂਰੀ ਕੰਮ ਕਦੋਂ ਮੁਕੰਮਲ ਕੀਤੇ ਜਾਣਗੇ? ਇਸ ਬਾਰੇ ਮੁਕੰਮਲ ਜਾਣਕਾਰੀ ਨਾਲ ਲੈ ਕੇ ਆਉਣ। ਉਪਰੰਤ ਅਦਾਲਤ ਨੇ ਮਾਮਲੇ ਦੀ ਸੁਣਵਾਈ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ।

Related Post