ਹਾਈਕੋਰਟ ਨੇ ਕੀਤਾ ਪੰਜਾਬ ਸਰਕਾਰ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਦੀ ਪਟੀਸ਼ਨ ਤੇ ਨੋਟਿਸ ਜਾਰੀ
- by Admin
- October 19, 2024
ਹਾਈਕੋਰਟ ਨੇ ਕੀਤਾ ਪੰਜਾਬ ਸਰਕਾਰ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਦੀ ਪਟੀਸ਼ਨ ਤੇ ਨੋਟਿਸ ਜਾਰੀ ਚੰਡੀਗੜ੍ਹ : ਮਾਲਵਿੰਦਰ ਸਿੰਘ ਮੱਲੀ ਵਲੋਂ ਹਾਈ ਕੋਰਟ `ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿ਼ਲਾਫ਼ ਦਰਜ ਕੇਸ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਿਸ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਵਾਬ ਦੇਣ ਲਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਮਾਲਵਿੰਦਰ ਸਿੰਘ ਮੱਲੀ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।
