post

Jasbeer Singh

(Chief Editor)

Punjab

ਹਾਈਕੋਰਟ ਨੇ ਕੀਤੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

post-img

ਹਾਈਕੋਰਟ ਨੇ ਕੀਤੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਨੂੰ ਝਟਕਾ ਦਿੰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਹਾਈ ਕੋਰਟ ਨੇ ਹੀ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ।ਇਸੇ ਮਾਮਲੇ `ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ `ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ `ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚਾਹਲ ਨੇ ਦੱਸਿਆ ਸੀ ਕਿ ਉਸ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ, ਹੁਣ ਉਸ ਦੀ ਉਮਰ 75 ਸਾਲ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਹਾਈ ਕੋਰਟ ਨੇ ਪਿਛਲੇ ਸਾਲ ਚਾਹਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਨੂੰ ਹੁਣ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ ।

Related Post