post

Admin

(Chief Editor)

ਹਾਈ ਕੋਰਟ ਨੇ ਕੁਝ ਹੋਰ ਪਿੰਡਾਂ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ

post-img

ਹਾਈ ਕੋਰਟ ਨੇ ਕੁਝ ਹੋਰ ਪਿੰਡਾਂ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ ਚੰਡੀਗੜ੍ਹ, 10 ਅਕਤੂਬਰ, 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੁਝ ਹੋਰ ਪਿੰਡਾਂ ਵਿਚ ਪੰਚਾਇਤ ਚੋਣਾਂ ’ਤੇ ਰੋਕ ਲਗਾ ਦਿੱਤੀ ਹੈ। ਬੀਤੇ ਕੱਲ੍ਹ ਹਾਈ ਕੋਰਟ ਨੇ 279 ਪਿੰਡਾਂ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ ਸੀ। ਅੱਜ ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁਝ ਪਿੰਡਾਂ ’ਚ ਚੋਣਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਇਹ ਪਾਬੰਦੀ ਉਮੀਦਵਾਰਾਂ ਵੱਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਲਗਾਈ ਹੈ।

Related Post

Instagram