post

Jasbeer Singh

(Chief Editor)

Business

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਹਾ ਪੰਚਮੀ ਦਾ ਪਵਿੱਤਰ ਦਿਹਾੜਾ, ਸੰਗਤਾਂ ਗੁਰੂ ਘਰ ਨਤਮਸਤਕ

post-img

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਹਾ ਪੰਚਮੀ ਦਾ ਪਵਿੱਤਰ ਦਿਹਾੜਾ, ਸੰਗਤਾਂ ਗੁਰੂ ਘਰ ਨਤਮਸਤਕ ਢਾਡੀ-ਕਵੀਸ਼ਰੀ ਜਥਿਆਂ ਨੇ ਦੀਵਾਨਾ ਵਿਚ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਪੰਗਤ ਅਤੇ ਸੰਗਤ ਕਰਕੇ ਪਵਿੱਤਰ ਸਰੋਵਰ ਵਿਚ ਸੰਗਤਾਂ ਨੇ ਕੀਤਾ ਇਸ਼ਨਾਨ ਪਟਿਆਲਾ 31 ਮਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਜਿਥੇ ਸੰਗਤਾਂ ਨੇ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਉੱਥੇ ਹੀ ਪੰਗਤ ਅਤੇ ਸੰਗਤ ਦਾ ਅਨੰਦ ਵੀ ਮਾਣਿਆ। ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੇ ਦੀਵਾਨਾ ਵਿਚ ਨਿਰੰਤਰ ਗੁਰਬਾਣੀ ਪ੍ਰਵਾਹ ਚੱਲਿਆ ਇਸ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸ ਦੀ ਰੌਸ਼ਨੀ ਵਿਚ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਧਾਰਮਿਕ ਦੀਵਾਨਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿੱਥੇ ਪੰਚਮ ਪਾਤਸ਼ਾਹ ਦੀ ਸ਼ਹੀਦੀ ਦਾ ਜ਼ਿਕਰ ਕੀਤਾ, ਉੱਥੇ ਹੀ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਅਤੇ ਦਸਮੇਸ਼ ਪਿਤਾ ਦੇ ਗੁਰਤਾਗੱਦੀ ਬਾਬਤ ਜਾਣੂੰ ਕਰਵਾਇਆ ਕਿ ਸ਼ੋ੍ਰਮਣੀ ਕਮੇਟੀ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਸ਼ਤਾਬਦੀ ਗੁਰੂ ਸਾਹਿਬ ਦੀ ਪਾਵਨ ਧਰਤੀ ਆਨੰਦਪੁਰ ਸਾਹਿਬ ਵਿਖੇ ਮਨਾ ਰਹੀ, ਜਿਸ ਦਾ ਮੰਤਵ ਗੁਰੂ ਸਾਹਿਬ ਦਾ ਗੁਰਬਾਣੀ ਪ੍ਰਚਾਰ ਕਰਨਾ ਤਾਂ ਕਿ ਘਰ ਘਰ ਗੁਰੂ ਸਾਹਿਬ ਦਾ ਫ਼ਲਸਫ਼ੇ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਦੀਆਂ ਲਾਸਾਨੀ ਸ਼ਹਾਦਤਾਂ ਸਦਕਾ ਮੁਗ਼ਲ ਸਲਤਨਤ ਟਿਕ ਨਾ ਸਕੀ ਅਤੇ ਮਾਨਵੀ ਜਮਹੂਰੀ ਹੱਕਾਂ ਖ਼ਾਤਰ ਅਜਿਹੀ ਕੁਰਬਾਨੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਅਜਿਹੀਆਂ ਤਾਕਤਾਂ ਹਨ, ਜੋ ਸਿੱਖ ਕੌਮ ਦਾ ਨੁਕਸਾਨ ਕਰਨਾ ਚਾਹੁੰਦੀਆਂ, ਇਤਿਹਾਸ ਨੂੰ ਤਰੋੜ ਮਰੋੜ ਪੇਸ਼ ਕਰਨਾ ਚਾਹੁੰਦੀਆਂ ਤਾਂ ਕਿ ਅਜੋਕੀ ਪੀੜੀ ਨੂੰ ਉਨ੍ਹਾਂ ਦੀ ਮਹਾਨ ਵਿਰਾਸਤ ਨਾਲੋਂ ਤੋੜਿਆ ਜਾ ਸਕੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੋਕੀ ਪੀੜੀ ਦੀ ਪੜਾਈ ਵਿਚ ਪਰੋਸਿਆ ਜਾ ਰਿਹਾ ਅਜਿਹਾ ਸਿਲੇਬਸ ਅੰਤਰ ਤਰੋੜ ਮਰੋੜ ਕੇ ਗੁਰੂ ਸਾਹਿਬਾਨ ਬਾਬਤ ਪੇਸ਼ ਕੀਤੇ ਜਾ ਰਹੇ ਤੱਥ ਇਤਿਹਾਸਕ ਹਵਾਲਿਆਂ ਦੇ ਮੂੰਹ ਮੁਹਾਂਦਰੇ ਨੂੰ ਖ਼ਰਾਬ ਕਰਨ ’ਤੇ ਤੁਲੀਆਂ ਹਨ, ਅਜਿਹੀਆਂ ਚਾਲਾਂ ਤੋਂ ਸੰਗਤਾਂ ਨੂੰ ਸੁਚੇਤ ਰਹਿਣਾ ਹੋਵੇਗਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਢਾਡੀ ਕਵੀਸ਼ਰੀ ਜਥਿਆਂ ਨੂੰ ਸਿਰੋਪਾਉ ਭੇ.ਟ ਕੀਤਾ ਅਤੇ ਸੰਗਤਾਂ ਦਾ ਪੰਚਮੀ ਦੇ ਦਿਹਾੜੇ ਪੁੱਜਣ ’ਤੇ ਧੰਨਵਾਦ ਕੀਤਾ ਗਿਆ। ਧਾਰਮਿਕ ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਅਵਤਾਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਸ਼ਾਮਲ ਸਨ।

Related Post