
ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
- by Jasbeer Singh
- December 24, 2024

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਪਟਿਆਲਾ : ਅੱਜ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੂਰੀ ਦੁਨੀਆ 'ਚ ਕ੍ਰਿਸਮਸ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਇਹ ਈਸਾ ਮਸੀਹ ਦੇ ਜਨਮ ਦਾ ਸਾਲਾਨਾ ਜਸ਼ਨ ਹੈ । ਇਸ ਮੌਕੇ ਟਿਊਲਿਪ ਹਾਊਸ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਚੌਥੀ ਜਮਾਤ ਦੀ ਵਿਦਿਆਰਥਣ ਅਨੁਰੀਤ ਕੌਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਭਾਸ਼ਣ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਈਸਾ ਮਸੀਹ ਨੂੰ ਯਾਦ ਕਰਦਿਆਂ ਕਵਿਤਾਵਾਂ ਸੁਣਾਈਆਂ ਅਤੇ ਗੀਤ ਗਾਏ ਅਤੇ ਡਾਂਸ ਕੀਤਾ। ਸਾਰੇ ਵਿਦਿਆਰਥੀ ਅਤੇ ਅਧਿਆਪਕ ਲਾਲ ਕੱਪੜਿਆਂ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਸਾਂਤਾ ਕਲਾਜ਼ ਨੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਅਤੇ ਉਨ੍ਹਾਂ ਨਾਲ ਖੂਬ ਮਸਤੀ ਕੀਤੀ । ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਇਸ ਤਿਉਹਾਰ ਦੀਆਂ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰ ਸਾਡੇ ਜੀਵਨ ਵਿੱਚ ਉਤਸ਼ਾਹ ਭਰ ਦਿੰਦੇ ਹਨ। ਸਾਨੂੰ ਜ਼ਿੰਦਗੀ ਦੇ ਹਰ ਦਿਨ ਨੂੰ ਇਕੱਠੇ ਅਤੇ ਪਿਆਰ ਨਾਲ ਮਨਾਉਣਾ ਚਾਹੀਦਾ ਹੈ ।