National
0
ਮਾਨਯੋਗ ਸੁਪਰੀਮ ਕੋਰਟ ਨੇ ਸੁਣਾਈ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ
- by Jasbeer Singh
- October 3, 2024
ਮਾਨਯੋਗ ਸੁਪਰੀਮ ਕੋਰਟ ਨੇ ਸੁਣਾਈ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਅਦਾਲਤ ਸੁਪਰੀਮ ਕੋਰਟ ਨੇ ਬਿਹਾਰ ਦੇ ਸਾਬਕਾ ਮੰਤਰੀ ਬ੍ਰਿਜ ਬਿਹਾਰੀ ਪ੍ਰਸਾਦ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਮੁੰਨਾ ਸ਼ੁਕਲਾ ਤੇ ਦੋ ਹੋਰਾਂ ਨੂੰ ਦੋਸ਼ੀ ਠਹਿਰਾਇਆ ਹੈ ਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਸੁਣਾਏ ਹਨ। ਸਾਬਕਾ ਮੰਤਰੀ ਦੀ ਸਾਲ 1998 ਵਿਚ ਹੱਤਿਆ ਕਰ ਦਿੱਤੀ ਗਈ ਸੀ। ਇਸ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਸੂਰਜਭਾਨ ਨੂੰ ਰਾਹਤ ਦਿੰਦਿਆਂ ਹੇਠਲੀ ਅਦਾਲਤ ਦਾ ਫੈਸਲਾ ਹੀ ਲਾਗੂ ਰੱਖਿਆ ਹੈ।
