post

Jasbeer Singh

(Chief Editor)

Patiala News

ਸਾਇੰਸ ਮੁਕਾਬਲੇ ’ਚ ਅੱਵਲ ਧਰੁਵ ਦਾ ਸਨਮਾਨ

post-img

ਇੱਥੋਂ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਦੇ ਵਿਦਿਆਰਥੀ ਧਰੁਵ ਨੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿੱਚ ਹੋਏ ਸੂਬਾ ਪੱਧਰੀ ਸਾਇੰਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਅੱਜ ਇਸ ਹੋਣਹਾਰ ਵਿਦਿਆਰਥੀ ਧਰੁਵ ਨੂੰ ਸਨਮਾਨਿਤ ਕੀਤਾ ਗਿਆ। ਸਮਾਜਸੇਵੀ ਸਸ਼ੀ ਗਰਗ ਨੇ ਹੋਣਹਾਰ ਵਿਦਿਆਰਥੀ ਧਰੁਵ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਸੇਧ ਲੈਣ ਲਈ ਪ੍ਰੇਰਿਤ ਕੀਤਾ। ਉਧਰ ਵਿਦਿਆਰਥੀ ਧਰੁਵ ਦਾ ਕਹਿਣਾ ਸੀ ਕਿ ਇਸ ਪ੍ਰਾਪਤੀ ਪਿੱਛੇ ਉਸਦੇ ਮਾਪੇ ਅਤੇ ਅਧਿਆਪਕਾਂ ਦਾ ਵੱਡਾ ਹੱਥ ਹੈ।

Related Post