post

Jasbeer Singh

(Chief Editor)

Patiala News

ਮਹਾਨ ਸ਼ਹੀਦ ਊਧਮ ਸਿੰਘ ਨੂੰ ਭਾਰਤ ਸਰਕਾਰ ਦੇਵੇ ਕੌਮੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ

post-img

ਮਹਾਨ ਸ਼ਹੀਦ ਊਧਮ ਸਿੰਘ ਨੂੰ ਭਾਰਤ ਸਰਕਾਰ ਦੇਵੇ ਕੌਮੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ ਪਟਿਆਲਾ 31 ਜੁਲਾਈ () : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ ਹਕੂਮਤ ਨੂੰ ਦੇਸ਼ ਛੱਡ ਕੇ ਮਜਬੂਰ ਕਰਨ ਅਤੇ ਜਲਿਆਂਵਾਲਾ ਬਾਗ ਘਟਨਾ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਾ ਸਾਡੀਆਂ ਸਰਕਾਰਾਂ ਅਸਲ ਮੁੱਲ ਨਹੀਂ ਪਾ ਸਕੀਆਂ ਅਤੇ ਅਜਿਹੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਅਜਿਹੇ ਮਹਾਨ ਸ਼ਹੀਦ ਹਨ, ਜੋ ਨੌਜਵਾਨਾਂ ਦਾ ਮਾਰਗ ਦਰਸ਼ਨ ਵੀ ਕਰਦੇ ਹਨ ਅਤੇ ਸਮੇਂ ਦੀ ਜ਼ੁਲਮ ਸਰਕਾਰਾਂ ਨੂੰ ਹਲੂਣਾ ਦੇਣ ਅਤੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸ਼ਹੀਦੀ ਪਰਵਾਨੇ ਹੀ ਪ੍ਰੇਰਨਾ ਦਾ ਮਾਰਗ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੰਨ 1919 ਵਿਚ ਜਲਿਆਂਵਾਲਾ ਬਾਗ ਦੀ ਘਟਨਾ ਲਈ ਜ਼ਿੰਮੇਵਾਰ ਗਵਰਨਰ ਮਾਈਕਲ ਓਡਵਾਇਰ ਵਲੋਂ ਕੀਤੇ ਜ਼ੁਲਮ ਦਾ ਬਦਲਾ ਲੈਣ ਲਈ ਉਹ ਵਿਦੇਸ਼ ਗਿਆ ਅਤੇ ਆਪਣਾ ਮਨਸੂਬਾ ਪੂਰਾ ਕਰਕੇ ਗਿ੍ਰਫਤਾਰੀ ਦਿੱਤੀ, ਜਿਥੋਂ ਉਸ ਦੀ ਸੂਰਮਗਤੀ ਵਾਲੀ ਦਿ੍ਰੜਤਾ ਦੀ ਮਿਸਾਲ ਮਿਲਦੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕਰਦਿਆਂ ਹੀ ਕਿ ਭਾਰਤ ਦੇ ਇਤਿਹਾਸ ਵਿਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਅਜਿਹੇ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਸ਼ਹੀਦੀ ਨੂੰ ਕੇਂਦਰ ਸਰਕਾਰ ਕੌਮੀ ਸ਼ਹੀਦ ਦਾ ਦਰਜਾ ਦੇਵੇ ।

Related Post