post

Jasbeer Singh

(Chief Editor)

Punjab

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਭਾਰਤੀ ਹਾਕੀ ਟੀਮ ਨੇ ਟੇਕਿਆ ਮੱਥਾ

post-img

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਭਾਰਤੀ ਹਾਕੀ ਟੀਮ ਨੇ ਟੇਕਿਆ ਮੱਥਾ ਅੰਮ੍ਰਿਤਸਰ : ਪੈਰਿਸ ਓਲੰਪਿਕ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ ਦਾ ਹਵਾਈ ਅੱਡੇ ਅਤੇ ਹਰਿਮੰਦਰ ਸਾਹਿਬ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਪੁੱਜੇ ਓਲੰਪਿਕ ਖਿਡਾਰੀਆਂ ਵਿੱਚ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ, ਉਪ ਕਪਤਾਨ ਹਾਰਦਿਕ ਸਿੰਘ, ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਸ਼ਾਮਲ ਸਨ।

Related Post