
ਜਨਹਿੱਤ ਸੰਮਤੀ ਵਲੋ ਸਕੂਲਾਂ ਦੇ ਬੱਚਿਆਂ ਨੂੰ ਗਰਮ ਜਰਸੀਆਂ, ਫੀਸ ਤੇ ਕਾਪੀਆਂ, ਲੜਕੀਆਂ ਨੂੰ ਵਿਆਹ ਲਈ ਸਮਾਨ ਅਤੇ ਜਰੂਰਤਮੰ
- by Jasbeer Singh
- December 18, 2024

ਜਨਹਿੱਤ ਸੰਮਤੀ ਵਲੋ ਸਕੂਲਾਂ ਦੇ ਬੱਚਿਆਂ ਨੂੰ ਗਰਮ ਜਰਸੀਆਂ, ਫੀਸ ਤੇ ਕਾਪੀਆਂ, ਲੜਕੀਆਂ ਨੂੰ ਵਿਆਹ ਲਈ ਸਮਾਨ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਮੱਦਦ ਕੀਤੀ ਗਈ ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ. ਕੇ. ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਪਟਿਆਲਾ ਵਿਖੇ ਦੋ ਲੜਕੀ ਦੇ ਵਿਆਹ ਲਈ ਸਮਾਨ ਅਤੇ ਤਿੰਨ ਪਰਿਵਾਰਾਂ ਨੂੰ ਰਾਸ਼ਨ, ਚਾਰ ਸਕੂਲਾਂ ਦੇ ਬੱਚਿਆਂ ਨੂੰ ਫੀਸ ਦਿੱਤੀ ਗਈ ਅਤੇ 10 ਸਕੂਲਾਂ ਦੇ ਬੱਚਿਆਂ ਨੂੰ ਗਰਮ ਜਰਸੀਆਂ ਤੇ ਕਾਪੀਆਂ ਦੇ ਕੇ ਮੱਦਦ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਸ਼੍ਰੀ ਗੁਰ ਲਾਲ ਸਿੰਘ ਆਸਟ੍ਰੇਲੀਆ ਤੋਂ ਵਿਵੇਕ ਜੈਨ, ਨਿਖਿਲ ਗੋਇਲ, ਬਲਜਿੰਦਰ ਸ਼ਰਮਾ ਪੰਜੋਲਾ ਕੋਆਰਡੀਨੇਟਰ ਜੱਗ ਬਾਣੀ ਪੰਜਾਬ ਕੇਸਰੀ ਪਟਿਆਲਾ, ਡਾ ਮੰਨਣ ਨਰੂਲਾ, ਐਡਵੋਕੇਟ ਮੇਸ਼ਨ ਪੂਰੀ, ਜਸਬੀਰ ਸਿੰਘ ਨਿਊਜ਼ ਇੰਡੀਆ ਅਤੇ ਪ੍ਰੀਤਮੋਹਨ ਸਿੰਘ ਯੂ. ਐੱਸ. ਏ. ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਗੁਰ ਲਾਲ ਸਿੰਘ ਨੇ ਕਿਹਾ ਕਿ ਜਨਹਿੱਤ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ ਸ਼ਲਾਘਾਯੋਗ ਉਪਰਾਲਾ ਹੈ । ਇਸ ਤੋਂ ਇਲਾਵਾ ਸੰਸਥਾ ਵਲੋਂ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਉੱਤਮ ਸਮਾਜ ਸੇਵਾ ਹੈ । ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ. ਕੇ. ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਪਾਰਕਾ ਦੀ ਸਾਭ ਸੰਭਾਲ ਕਰਨੀ, ਲੋੜਵੰਦ ਲੜਕੀਆਂ ਦੇ ਵਿਆਹਾ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦੀਵਾਈਆ ਦੇਣੀਆਂ ਬਹੁਤ ਪ੍ਰਸੰਸਾਯੋਗ ਹੈ । ਉਹਨਾਂ ਕਿਹਾ ਕਿ ਜਨਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਇਸ ਮੌਕੇ ਜਨਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ । ਇਸ ਮੌਕੇ ਜਨਹਿੱਤ ਸੰਮਤੀ ਤੇ ਸੁਰਵਿੰਦਰ ਸਿੰਘ ਛਾਬੜਾ, ਐਸ. ਪੀ. ਪਰਾਸ਼ਰ, ਸਤੀਸ਼ ਜੋਸੀ, ਡਾ. ਜੀ. ਐੱਸ. ਆਨੰਦ, ਡੀ. ਪੀ. ਸਿੰਘ ਨੇ ਸ਼ਿਰਕਤ ਕੀਤੀ ।