post

Jasbeer Singh

(Chief Editor)

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹ

post-img

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਇਆ ਅੰਮਿਤਸਰ : ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਦੌਰਾਨ ਭਾਈ ਗੁਰਿੰਦਰ ਸਿੰਘ ਕਥਾਵਾਚਕ ਨੇ ਭਗਤੀ ਅਤੇ ਸ਼ਕਤੀ ਦਾ ਸੰਦੇਸ਼ ਵਿਸ਼ੇ ਉਪਰ ਗੁਰਬਾਣੀ ਤੇ ਇਤਿਹਾਸਕ ਪ੍ਰਸੰਗਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ । ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਈਆਂ ਹੋਈਆਂ ਗੁਰੂ ਨਾਨਕ ਲੇਵਾ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਸਮਾਗਮ ਰਚਾਉਣ ਵਾਲੀਆਂ ਧਾਰਮਿਕ ਸਖ਼ਸ਼ੀਅਤਾਂ ਸ਼ਬਦ ਕੀਰਤਨ, ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਦਾ ਧੰਨਵਾਦ ਕੀਤਾ। ਉਨ੍ਹਾਂ ਗੁਰਬਾਣੀ ਦੇ ਸੰਦਰਭ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਮੇਂ ਪੰਥ ਦੇ ਮਹਾਨ ਕੀਰਤਨੀ ਜਥੇ ਜਿਨ੍ਹਾਂ ਵਿੱਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਗਿਆਨੀ ਜਸਵਿੰਦਰ ਸਿੰਘ ਚੰਡੀਗੜ੍ਹ, ਭਾਈ ਅਮਿਤੇਸ਼ਰ ਸਿੰਘ, ਬੀਬੀ ਅਰਵਿੰਦਰ ਕੌਰ, ਬੀਬੀ ਹਰਜੀਤ ਕੌਰ ਕੀਰਤਨੀ ਜਥਾ ਬੀਬੀਆਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਨੇ ਗੁਰਬਾਣੀ ਮਨੋਹਰ ਰੰਸ ਭਿੰਨੇ ਕੀਰਤਨ ਦੀ ਛਹਿਬਰ ਲਾਈ। ਸਟੇਜ ਦੀ ਸੇਵਾ ਭਾਈ ਦੇਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮੇਂ ਸ. ਜਗਤਾਰ ਸਿੰਘ ਸ਼ਹੂਰਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ, ਭਾਈ ਮਨਜੀਤ ਸਿੰਘ ਸੇਠੀ, ਸ. ਜੋਗਿੰਦਰ ਸਿੰਘ ਟੰਡਨ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਸ. ਅਮਰਜੀਤ ਸਿੰਘ ਰੰਧਾਵਾ, ਸ. ਐਸ.ਪੀ ਸਿੰਘ, ਸਿੱਖ ਵਿਦਵਾਨ ਸ. ਭਗਵਾਨ ਸਿੰਘ ਜੌਹਲ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸ. ਜਗਤਾਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਕੀਰਤਨੀ ਜਥਿਆਂ ਤੇ ਹੋਰ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਦਾ ਸਿਰਪਾਓ ਨਾਲ ਸਨਮਾਨ ਕੀਤਾ ਗਿਆ।

Related Post