ਝਾਰਖੰਡ ਹਾਈਕੋਰਟ ਨੇ ਜਬਰ ਜਨਾਹ ਕਰਕੇ ਕਤਲ ਕਰਨ ਵਾਲੇ ਦੀ ਫਾਂਸੀ ਦੀ ਸਜ਼ਾ ਨੂੰ ਰੱਖਿਆ ਬਰਕਰਾਰ
- by Jasbeer Singh
- September 10, 2024
ਝਾਰਖੰਡ ਹਾਈਕੋਰਟ ਨੇ ਜਬਰ ਜਨਾਹ ਕਰਕੇ ਕਤਲ ਕਰਨ ਵਾਲੇ ਦੀ ਫਾਂਸੀ ਦੀ ਸਜ਼ਾ ਨੂੰ ਰੱਖਿਆ ਬਰਕਰਾਰ ਰਾਂਚੀ : ਭਾਰਤ ਦੇਸ਼ ਦੇ ਸੂੁਬੇ ਝਾਰਖੰਡ ਹਾਈ ਕੋਰਟ ਨੇ ਬੀ. ਟੈੱਕ ਦੀ ਵਿਦਿਆਰਥਣ ਨਾਲ ਜਬਰ-ਜਨਾਹ ਅਤੇ ਕਤਲ ਕਰਨ ਦੇ ਜੁਰਮ ’ਚ ਜੇਲ੍ਹ ’ਚ ਬੰਦ ਰਾਹੁਲ ਰਾਜ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਉਸ ਦੀ ਫ਼ਾਂਸੀ ਦੀ ਸਜ਼ਾ ਬਰਕਰਾਰ ਰੱਖੀ ਹੈ। ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਰਾਹੁਲ ਰਾਜ ਨੂੰ ਰਾਂਚੀ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਖ਼ਿਲਾਫ਼ ਉਸ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ। ਹਾਈ ਕੋਰਟ ਦੇ ਜਸਟਿਸ ਆਨੰਦ ਸੇਨ ਅਤੇ ਜਸਟਿਸ ਗੌਤਮ ਕੁਮਾਰ ਚੌਧਰੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਜ਼ਿਕਰਯੋਗ ਹੈ ਕਿ ਰਾਂਚੀ ਸੀ.ਬੀ.ਆਈ. ਦੀ ਵਿਸ਼ੇਸ਼ ਕੋਰਟ ਨੇ 20 ਦਸੰਬਰ 2019 ਨੂੰ ਰਾਹੁਲ ਰਾਜ ਨੂੰ ਦੋਸ਼ੀ ਕਰਾਰ ਦਿੰਦੇ ਹੋਏ 21 ਦਸੰਬਰ ਨੂੰ ਉਸ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ।
