post

Jasbeer Singh

(Chief Editor)

Patiala News

ਜਿੰਗਰ ਸਮਾਜ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਕੀਤਾ ਰੋਸ ਪ੍ਰਦਰਸ਼ਨ

post-img

ਜਿੰਗਰ ਸਮਾਜ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 8 ਜੂਨ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਤੋਪਖਾਨਾ ਮੋੜ ਤੇ ਅੱਜ ਜਿੰਗਰ ਸਮਾਜ (Ginger society) ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ (Protest) ਕੀਤਾ ।

ਕੀ ਕਾਰਨ ਹੈ ਰੋਸ ਪ੍ਰਦਰਸ਼ਨ ਦਾ

ਮਿਲੀ ਜਾਣਕਾਰੀ ਮੁਤਾਬਕ ਲੰਘੇ ਦਿਨਾਂ ਮੋਹਾਲੀ ਵਿਖੇ ਜੋ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦੇ ਡਿੰਪਲ ਨਾਮ ਦੀ ਲੜਕੀ ਦਾ ਉਸਦੇ ਹੀ ਦਫ਼ਤਰ ਵਿਚ ਕੰਮ ਕਰਦੇ ਇਕ ਕਰਮਚਾਰੀ ਵਲੋਂ ਚਾਕੂ ਮਾਰ ਕੇ ਕਤਲ Murder) ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਜਿੰਗਰ ਸਮਾਜ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ ।

ਪ੍ਰਦਰਸ਼ਨਕਾਰੀਆਂ ਨੇ ਸੌਂਪਿਆ ਪ੍ਰਸ਼ਾਸਨ ਨੂੰ ਮੰਗ ਪੱਤਰ

ਤੋਪਖਾਨਾ ਮੋੜ ਕੇ ਲੜਕੀ ਲਈ ਇਨਸਾਫ ਦੀ ਮੰਗ (Demand for justice) ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੇ ਪ੍ਰ਼ਸ਼ਾਸਨ ਨੂੰ ਇਕ ਮੰਗ ਪੱਤਰ (Demand letter)  ਵੀ ਦਿੱਤਾ । ਜਿਸ ਵਿਚ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ (Legal action) ਦੀ ਮੰਗ ਕੀਤੀ ਗਈ । ਇਸ ਤੋਂ ਇਲਾਵਾ ਕੰਪਨੀ ਜਿਥੇ ਇਹ ਸਮੁੱਚਾ ਘਟਨਾਕ੍ਰਮ ਵਾਪਰਿਆ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਦੀ ਮੰਗ ਕਰਨ ਦੇ ਨਾਲ-ਨਾਲ ਮਹਿਲਾ ਕਮਿਸ਼ਨ ਦੀ ਇਕ ਮੈਂਬਰ ਵਲੋਂ ਕੀਤੀ ਗਈ ਇਤਰਾਜਯੋਗ ਟਿੱਪਣੀ ਲਈ ਜਨਤਕ ਤੌਰ ਤੇ ਮੁਆਫੀ ਮੰਗੇ ਜਾਣ ਦੀ ਮੰਗ ਕੀਤੀ ਗਈ ।

ਲੜਕੀ ਨੂੰ ਇਨਸਾਫ ਮਿਲਣ ਤੱਕ ਧਰਨਾ ਰਹੇਗੀ ਜਾਰੀ

ਪ੍ਰਦਰਸ਼ਨਕਾਰੀਆਂ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਜਿੰਗਰ ਸਮਾਜ ਵਲੋਂ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਖਿਆ ਜਾਵੇਗਾ ਜਦੋਂ ਤੱਕ ਲੜਕੀ ਨੂੰ ਇਨਸਾਫ ਨਹੀਂ ਮਿਲ ਜਾਂਦਾ । ਉਕਤ ਰੋਸ ਪ੍ਰਦਰਸ਼ਨ ਜਿੰਗਰ ਸਮਾਜ ਵਲੋਂ ਸਵੇਰੇ 10 ਵਜੇ ਹੀ ਸੁ਼ਰੂ ਕਰ ਦਿੱਤਾ ਗਿਆ ਸੀ । ਜਿਸ ਦੌਰਾਨ ਆਵਾਜਾਈ ਵੀ ਉਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਕਾਫੀ ਪ੍ਰਭਾਵਿਤ ਰਹੀ ਪਰ ਪੁਲਸ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ ਦੇ ਚਲਦਿਆਂ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ।

Related Post

Instagram