ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ
- by Jasbeer Singh
- October 5, 2024
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੁਪਹਿਰ 2 ਵਜੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣਗੇ ਅਤੇ ਆਪਣੀਆਂ ਮੰਗਾਂ ਰੱਖਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ- ਅੱਜ ਕਿਸਾਨ ਆਗੂਆਂ ਦਾ ਵਫ਼ਦ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣ ਜਾਵੇਗਾ। ਵਫ਼ਦ ਵਿੱਚ ਕਾਕਾ ਸਿੰਘ ਕੋਟਲਾ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜ਼ੀਰਾ, ਹਰਪ੍ਰੀਤ ਸਿੰਘ ਸਿੰਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਸਤਨਾਮ ਸਿੰਘ ਸਾਹਨੀ ਆਦਿ ਸ਼ਾਮਲ ਹੋਣਗੇ।ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਜੋ ਵੀ ਸਮੱਸਿਆਵਾਂ ਆ ਰਹੀਆਂ ਸਨ, ਉਨ੍ਹਾਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡੀ.ਏ.ਪੀ ਅਤੇ ਪਰਾਲੀ ਪ੍ਰਬੰਧਨ, ਕਿਸਾਨਾਂ ਵੱਲੋਂ ਕੱਢੇ ਗਏ ਮਾਰਚ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਪੱਕੀ ਨੀਤੀ ਬਣਾਉਣ, ਭਾਰਤ ਮਾਲਾ ਸਕੀਮ ਤਹਿਤ ਜ਼ਮੀਨ ਐਕੁਆਇਰ ਕਰਨ ਦੀ ਨੀਤੀ ਸਮੇਤ ਕਈ ਮੁੱਦਿਆਂ `ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ। ਸਾਰੇ ਕਿਸਾਨ ਭਰਾ ਸੋਚ ਸਮਝ ਕੇ ਹੀ ਵੋਟ ਪਾਉਣ। ਕਿਉਂਕਿ ਸੂਬੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ `ਤੇ ਕਈ ਜੁਲਮ ਕੀਤੇ ਹਨ। ਅਜਿਹੇ `ਚ ਸੋਚ ਸਮਝ ਕੇ ਹੀ ਵੋਟ ਪਾਓ। ਕਿਉਂਕਿ ਸਾਡੇ ਕਿਸਾਨ ਸ਼ਹੀਦ ਹੋਏ ਸਨ।

