Crime
0
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Admin
- July 31, 2024
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 31 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਵਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਖੂਹੀ ਪੱਤੀ ਪਿੰਡ ਸਠਿਆਲਾ ਥਾਣਾ ਬਿਆਸ ਜਿਲਾ ਅੰਮ੍ਰਿਤਸਰ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਸੁਰੇਸ਼ ਕੁਮਾਰ ਜੋ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਦੁਸ਼ਹਿਰਾ ਗਰਾਊਂਡ ਰਾਜਪੁਰਾ ਕਾਲੋਨੀ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
