post

Jasbeer Singh

(Chief Editor)

crime

ਥਾਣਾ ਲਾਹੋਰੀ ਗੇਟ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਲਾਹੋਰੀ ਗੇਟ ਪੁਲਸ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 20 ਅਗਸਤ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਤਿੰਨ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨੰਨੂ ਕਨੋਜੀਆ ਪੁੱਤਰ ਰਾਜ ਕਨੋਜੀਆ ਵਾਸੀ ਤਾਰਾ ਸਿੰਘ ਪਾਰਕ ਪਟਿ, ਮਨੀ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰ. 536 ਗੋਬਿੰਦ ਨਗਰ ਪਟਿ, ਅਰਜਨ ਕੁਮਾਰ ਪੁੱਤਰ ਕਮਲ ਕੁਮਾਰ ਵਾਸੀ ਡਾਗ ਗੋਰਾਈ ਨੇਪਾਲ ਹਾਲ ਮਕਾਨ ਨੰ. 06 ਯਾਦਵਿੰਦਰ ਕਲੋਨੀ ਪਟਿਆਲਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਮੁਖਤਿਆਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਲਈ ਪੁਲਸ ਪਾਰਟੀ ਸਮੇਤ ਪੁਰਾਣਾ ਬੱਸ ਸਟੈਡ ਪਟਿਆਲਾ ਦੇ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਨਸ਼ੇ ਦਾ ਸੇਵਨ ਕਰ ਰਹੇ ਹਨ ਤਾਂ ਜਦੋਂ ਰੇਡ ਕੀਤੀ ਗਈ ਤਾਂ ਇਨ੍ਹਾਂ ਕੋਲੋ. ਦੋ ਖਾਲੀ ਸਰਿੰਜਾਂ ਅਤੇ 2 ਲਾਈਟਰ ਬਰਾਮਦ ਹੋਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post