
ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ : ਰੱਖਿਆ ਮੰਤਰੀ
- by Jasbeer Singh
- July 29, 2024

ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ : ਰੱਖਿਆ ਮੰਤਰੀ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ `ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਕੇਂਦਰੀ ਬਜਟ `ਤੇ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਰੰਤ ਬਾਅਦ ਲੋਕ ਸਭਾ `ਚ ਬੋਲਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਹਿਸ ਦਾ ਜਵਾਬ ਦੇਣ `ਤੇ ਸਪੱਸ਼ਟੀਕਰਨ ਦੇਣਗੇ।ਰਾਜਨਾਥ ਸਿੰਘ ਨੇ ਕਿਹਾ ਕਿ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ, ਇਹ ਸਾਡੀ ਰਾਸ਼ਟਰੀ ਸੁਰੱਖਿਆ ਦਾ ਸੰਵੇਦਨਸ਼ੀਲ ਮੁੱਦਾ ਹੈ। ਅਗਨੀਵੀਰ ਮੁੱਦੇ `ਤੇ ਦੇਸ਼ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਤੁਸੀਂ ਜਦੋਂ ਵੀ $;ਇਜਾਜ਼ਤ ਦਿਓਗੇ, ਮੈਂ ਬਿਆਨ ਦੇਣ ਲਈ ਤਿਆਰ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਰੱਖਿਆ ਮੰਤਰੀ ਨੇ ਸਦਨ ਨੂੰ ਦੱਸਿਆ ਸੀ ਕਿ ਇਕ ਅਗਨੀਵੀਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਸੀ ਪਰ ਇਹ ਸਿਰਫ ਬੀਮਾ ਭੁਗਤਾਨ ਸੀ, ਮੁਆਵਜ਼ਾ ਨਹੀਂ ਸੀ।