post

Jasbeer Singh

(Chief Editor)

Latest update

ਓਲੰਪਿਕ ’ਚ ਤਗ਼ਮਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ

post-img

ਓਲੰਪਿਕ ’ਚ ਤਗ਼ਮਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ ਨਵੀਂ ਦਿੱਲੀ, 29 ਜੁਲਾਈ : ਲੋਕ ਸਭਾ ਨੇ ਪੈਰਿਸ ਓਲੰਪਿਕ ਵਿਚ ਦੇਸ਼ ਲਈ ਪਹਿਲਾ ਤਗ਼ਮਾ ਜਿੱਤਣ ਲਈ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵਧਾਈ ਦਿੱਤੀ ਅਤੇ ਹੋਰ ਖਿਡਾਰੀਆਂ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕੀਤੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮਨੂ ਭਾਕਰ ਵੱਲੋਂ ਤਗ਼ਮਾ ਜਿੱਤਣ ਬਾਰੇ ਬੋਲਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਮਨੂ ਭਾਕਰ ਨੇ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ਅਤੇ ਭਾਰਤ ਵਾਸੀਆਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਲੋਕ ਸਭਾ ਮੈਂਬਰਾਂ ਨੇ ਮੇਜ ਥਪਥਪਉਂਦੇ ਹੋਏ ਮਨੂ ਭਾਕਰ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕੇ ਨਿਸ਼ਾਨੇਬਾਜ਼ ਮਨੂ ਭਾਕਰ ਨੇ ਮਹਿਲਾ 10 ਮੀਟਰ ਏਅਰ ਪਿਸਟਲ ਫਾਈਨਲ ਵਿਚ ਕਾਂਸੇ ਦਾ ਤਗ਼ਮਾ ਜਿੱਤਦਿਆਂ ਭਾਰਤ ਦੇ 12 ਸਾਲਾਂ ਦੇ ਇੰਤਜ਼ਾਰ ਨੂੰ ਖ਼ਤਮ ਕੀਤਾ ਹੈ ਅਤੇ ਓਲੰਪਿਕ ਵਿਚ ਭਾਰਤ ਦਾ ਖਾਤਾ ਖੋਲ੍ਹਿਆ ਹੈ।

Related Post