post

Jasbeer Singh

(Chief Editor)

National

ਮਹਾਰਾਸ਼ਟਰਾ ਸਰਕਾਰ ਨੇ ਦਿੱਤੇ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰ

post-img

ਮਹਾਰਾਸ਼ਟਰਾ ਸਰਕਾਰ ਨੇ ਦਿੱਤੇ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਮੁੰਬਈ : ਮਹਾਨਗਰ ਮੁੰਬਈ `ਚ ਠਾਣੇ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਮਹਾਰਾਸ਼ਟਰ ਦੇ ਡਿਪਟੀ ਸੀਐਮ ਦੇਵੇਂਦਰ ਫੜਨਵੀਸ ਦਾ ਬਿਆਨ ਸਾਹਮਣੇ ਆਇਆ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਮੰਗਲਵਾਰ ਨੂੰ ਇੱਕ ਸੀਨੀਅਰ ਪੁਲਿਸ ਇੰਸਪੈਕਟਰ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ।ਉਨ੍ਹਾਂ ਨੇ ਵੱਡੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ ਲਾਪਰਵਾਹੀ ਵਰਤਣ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।

Related Post

Instagram