ਯੂਨੀਵਰਸਿਟੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਹੋਣ ਦੇ ਰੋਸ ਵਜੋਂ ਮੁੱਖ ਵਿਭਾਗ ਬੰਦ ਰਹਿਣਗੇ
- by Jasbeer Singh
- October 10, 2024
ਯੂਨੀਵਰਸਿਟੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਹੋਣ ਦੇ ਰੋਸ ਵਜੋਂ ਮੁੱਖ ਵਿਭਾਗ ਬੰਦ ਰਹਿਣਗੇ ਰਜਿਸਟਰਾਰ ਦਫ਼ਤਰ ਦੀ ਬਿਲਡਿੰਗ ਅੰਦਰ ਕਰਮਚਾਰੀ ਸੰਘ ਵਲੋਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਪਟਿਆਲਾ : ਅਕਤੂਬਰ ਮਹੀਨੇ ਦੀ 10 ਤਰੀਕ ਲੰਘਣ ਦੇ ਬਾਵਜੂਦ ਵੀ ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਜੂਦਾ ਵਿੱਤ ਅਫ਼ਸਰ ਨੇ ਆਪਣਾਂ ਅਸਤੀਫਾ ਕਾਰਜਕਾਰੀ ਵਾਇਸ ਚਾਂਸਲਰ ਨੂੰ ਭੇਜ ਦਿੱਤਾ ਹੈ। ਅੱਜ ਵੀ ਸਾਰਾ ਦਿਨ ਰਜਿਸਟਰਾਰ ਦਫ਼ਤਰ ਦੇ ਵਿਹੜੇ ਵਿੱਚ ਵੱਖ ਵੱਖ ਕਰਮਚਾਰੀਆਂ ਵਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀ ਸੰਘ ਅ ਅਤੇ ੲ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਕਰਮਚਾਰੀਆਂ ਦੀ ਤਨਖਾਹ ਤੁਰੰਤ ਜਾਰੀ ਕਰਨ, ਬਕਾਏ ਦੀ ਅਦਾਇਗੀ ਕਰਨ, ਸਕੱਤਰੇਤ ਪੇਅ ਲਾਗੂ ਕਰਨ ਅਤੇ ਹੋਰ ਵੱਖ ਵੱਖ ਕਰਮਚਾਰੀਆਂ ਦੀਆਂ ਸਮੱਸਿਆਂਵਾਂ ਸਬੰਧੀ ਰਜਿਸਟਰਾਰ ਦਫ਼ਤਰ ਦੇ ਬਾਹਰ ਧਰਨਾ ਸੱਤਵੇਂ ਦਿਨ ਵਿੱਚ ਦਾਖਲ ਹੋ ਗਿਆ। ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਪ੍ਰੈਸ ਬਿਆਨ ਜਾਰੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਾਮ ਤੱਕ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾਂ ਕੀਤੀ ਗਈ ਤਾਂ ਸਵੇਰੇ ਯੂਨੀਵਰਸਿਟੀ ਦੇ ਮੁੱਖ ਵਿਭਾਗ ਮੁਕੰਮਲ ਤੌਰ ਤੇ ਬੰਦ ਕੀਤੇ ਜਾਣਗੇ। ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਦੀ ਮੰਗ ਕੀਤੀ। ਕਰਮਚਾਰੀ ਸੰਘ ਨੇ ਮੋਜੂਦਾ ਰਜਿਸਟਰਾਰ ਅਤੇ ਵਿੱਤ ਅਫ਼ਸਰ ਨੂੰ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਤਾਂ ਕਿ ਯੂਨੀਵਰਸਿਟੀ ਦੇ ਕੰਮਾਂ ਵਿੱਚ ਸੁਧਾਰ ਆ ਸਕੇ। ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਕਿਹਾ ਕਿ ਕੱਲ੍ਹ ਦੇ ਵਿਭਾਗ ਬੰਦ ਕਰਨ ਦੇ ਸੱਦੇ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਜਲਦ ਗੈਰ ਅਧਿਆਪਨ ਕਰਮਚਾਰੀਆਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਨਾ ਕੀਤਾ ਤਾਂ ਕਰਮਚਾਰੀਆਂ ਦੇ ਸਾਥ ਨਾਲ ਯੂਨੀਵਰਸਿਟੀ ਅਤੇ ਬਾਹਰਲੇ ਸੈਂਟਰਾਂ ਵਿੱਚ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਜਾਵੇਗਾ।ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ, ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ, ਜਰਨਲ ਸਕੱਤਰ ਅਮਰਜੀਤ ਕੌਰ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਗੁਰਪਿਆਰ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਗੁਰਮੁਖ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਾਮਲ ਹੋਏ।
Related Post
Popular News
Hot Categories
Subscribe To Our Newsletter
No spam, notifications only about new products, updates.