

ਸਲਮਾਨ ਖਾਨ ਨੂੰ ਧਮਕੀ ਦੇ ਕੇ ਪੰਜ ਕਰੋੜ ਮੰਗਣ ਵਾਲਾ ਪੁਲਸ ਵਲੋਂ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਵਿਖੇ ਰਹਿੰਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ 5 ਕਰੋੜ ਰੁਪਏ ਦੇਣ ਦੀ ਧਮਕੀ ਦੇਣ ਵਾਲੇ ਨੂੰ ਆਖਰਕਰ ਮੰੁਬਈ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਦੱਸਣਯੋਗ ਹੈ ਕਿ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ ਗਈ ਹੈ ਤੇ ਉਹ ਜਿੱਥੇ ਵੀ ਜਾਂਦੇ ਹਨ ਦੇ ਨਾਲ ਸੁਰੱਖਿਆ ਲਈ ਘੱਟੋ-ਘੱਟ 60 ਸੁਰੱਖਿਆ ਗਾਰਡ ਹੁੰਦੇ ਹਨ।