
ਮਨੀਪੁਰ ਸਰਕਾਰ ਨੇ ਪੰਜ ਜਿ਼ਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਗਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ
- by Jasbeer Singh
- September 16, 2024

ਮਨੀਪੁਰ ਸਰਕਾਰ ਨੇ ਪੰਜ ਜਿ਼ਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਗਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਇੰਫਾਲ : ਮਨੀਪੁਰ ਸਰਕਾਰ ਨੇ ਸੋਮਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨਾ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਲੋਕ ਹਿੱਤ ਵਿੱਚ ਰੋਕਥਾਮ ਉਪਾਅ ਵਜੋਂ ਲਗਾਈ ਰੋਕ ਨੂੰ ਸੂਬਾ ਸਰਕਾਰ ਨੇ 13 ਸਤੰਬਰ ਨੂੰ ਬ੍ਰਾਡਬੈਂਡ ਸੇਵਾਵਾਂ ’ਤੇ ਪਾਬੰਦੀਆਂ ਦੀ ਸ਼ਰਤ ਨਾਲ ਹਟਾ ਦਿੱਤਾ ਹੈ। ਮਨੀਪੁਰ ਵਿਚ ਹਿੰਸਾ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪਾਂ ਹੋਈਆਂ, ਜਿਸ ਵਿੱਚ ਵਿਦਿਆਰਥੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ 80 ਤੋਂ ਵੱਧ ਲੋਕ ਜ਼ਖਮੀ ਹੋ ਗਏ।