
ਮਹਾਨ ਯੋਧੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
- by Jasbeer Singh
- July 16, 2024

ਮਹਾਨ ਯੋਧੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਧਾਰਮਕ ਸਮਾਗਮ ਸ਼ਹੀਦ ਭਾਈ ਤਾਰੂ ਸਿੰਘ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਣ ਦੀ ਜੀਵਨ ਜਾਂਚ ਦਿੱਤੀ : ਪ੍ਰੋ. ਬਡੂੰਗਰ ਪਟਿਆਲਾ 16 ਜੁਲਾਈ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਕੌਮ ਦੇ ਅਨੇਕਾਂ ਸ਼ਹੀਦਾਂ ਵਿਚ ਆਪਣਾ ਨਿਵੇਕਲਾ ਸਥਾਨ ਹਾਸਲ ਕਰਨ ਵਾਲੇ ਮਹਾਨ ਯੋਧੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਕੌਮ ਨੂੰ ਦਿੱਤੇ ਗਏ ਵਿਲੱਖਣ ਸਿਧਾਂਤ ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਵੀ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਮੁੱਖਵਾਕ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਲਿਆ ਗਿਆ ਅਤੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਏਨਾਂ ਮਹਾਨ ਦਿਹਾੜਿਆਂ ’ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਪੁੱਜੇ ਹੋਏ ਸਨ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਹਾਨ ਯੋਧੇ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਦੱਸਿਆ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਗੁਰੂ ਸਾਹਿਬ ਦੇ ਸਿਧਾਂਤ ’ਤੇ ਦਿ੍ਰੜ ਰਹਿਣ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ, ਜਿਨ੍ਹਾਂ ਨੇ ਸਿੱਖੀ ਸਿਦਕ ਕੇਸਾਂ ਨਾਲ ਨਿਭਾਉਂਦਿਆਂ ਆਪਣੀ ਸ਼ਹੀਦੀ ਦਿੱਤੀ ਜੋ ਪਤਿਤਪੁਣੇ ਨੂੰ ਠੱਲ ਪਾਉਣ ਲਈ ਮਾਰਗ ਦਰਸ਼ਨ ਕਰਦੀ ਹੈ। ਸਾਬਕਾ ਪ੍ਰਧਾਨ ਨੇ ਦੱਸਿਆ ਕਿ ਜਿਥੇ ਅਜੌਕੀ ਪੀੜੀ ਨੂੰ ਬਾਣੀ ਬਾਣੇ ’ਚ ਰਹਿਣ, ਸਿੱਖੀ ’ਚ ਦਿ੍ਰੜਤਾਂ ਅਤੇ ਕੇਸਾਂ ਸਵਾਸਾਂ ਨਾਲ ਨਿਭਾਉਣ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਆਖਰੀ ਸਾਹਾਂ ਤੱਕ ਧਰਮ ’ਚ ਦਿ੍ਰੜਤਾ ਰੱਖੀ ਅਤੇ ਜ਼ਕਰੀਆ ਖਾਨ ਵਰਗਿਆਂ ਦਾ ਅਜਿਹਾ ਹੰਕਾਰ ਤੋੜਿਆ, ਜੋ ਆਪਣੇ ਸਿਰ ’ਚ ਸ਼ਹੀਦ ਭਾਈ ਤਾਰੂ ਸਿੰਘ ਦੀਆਂ ਜੁੱਤੀਆਂ ਸਹਾਰ ਨਾ ਸਕਿਆ ਤੇ ਆਖਰ ਆਪਣਾ ਦਮ ਤੋੜਿਆ। ਇਸ ਦੌਰਾਨ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਨੇ ਸਮੁੱਚੀ ਮਾਨਵਤਾ ਨੂੰ ਮੀਰੀ-ਪੀਰੀ ਦਾ ਅਨੌਖਾ ਸਿਧਾਂਤ ਦਿੱਤਾ, ਜਿਥੋਂ ਸਾਰਿਆਂ ਨੂੰ ਧਾਰਮਕ ਅਤੇ ਰਾਜਨੀਤੀਕ ਤੌਰ ਤੇ ਚੇਤਨਾ ਪ੍ਰਾਪਤ ਹੁੰਦੀ ਹੈ ਅੱਜ ਲੋੜ ਹੈ ਇਸ ਵਿਲੱਖਣ ਸਿਧਾਂਤ ਦਾ ਧਾਰਨੀ ਬਣਿਆ ਜਾਵੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਰਜੀਤ ਸਿੰਘ, ਸੁਪਰਵਾਈਜ਼ਰ ਜੋਗਾ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ ।