
ਪੱਲੇਦਾਰ ਮਜਦੂਰ ਯੂਨੀਅਨਾਂ ਦੀ ਮੀਟਿੰਗ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ
- by Jasbeer Singh
- August 30, 2024

ਪੱਲੇਦਾਰ ਮਜਦੂਰ ਯੂਨੀਅਨਾਂ ਦੀ ਮੀਟਿੰਗ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਫੂਡ ਸਪਲਾਈ ਦੇ ਉੱਚ ਅਧਿਕਾਰੀਆਂ ਪੱਲੇਦਾਰ ਯੂਨੀਅਨ ਦੇ ਨੁਮਿੰਦੀਆਂ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ ਪਟਿਆਲਾ : ਪੱਲੇਦਾਰ ਼ਮਜਦੂਰ ਯੂਨੀਅਨਾਂ ਦੀ ਮੀਟਿੰਗ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਫੂਡ ਸਪਲਾਈ ਦੇ ਉੱਚ ਅਧਿਕਾਰੀਆਂ ਪੱਲੇਦਾਰ ਯੂਨੀਅਨ ਦੇ ਨੁਮਿੰਦੀਆਂ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਪੱਲੇਦਾਰ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਹੋਈ। ਇਸ ਵਿੱਚ ਲੇਬਰ ਸੰਗਠਨ ਦੇ ਚੈਅਰਮੈਨ ਪੰਜਾਬ ਮੋਹਨ ਸਿੰਘ ਮੰਜੋਲੀ ਨੇ ਦੱਸਿਆ ਕਿ ਵਿੱਤ ਮੰਤਰੀ ਅਤੇ ਫੂਡ ਸਪਲਾਈ ਮੰਤਰੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਸਖਤ ਹਦਾਇਤਾਂ ਹਨ ਕਿ ਫੂਡ ਏਜੰਸੀਆਂ ਦੇ ਵਿੱਚ ਕੰਮ ਕਰਦੇ ਪੱਲੇਦਾਰ ਮਜਦੂਰਾਂ ਨੂੰ ਠੇਕੇਦਾਰੀ ਸਿਸਟਮ ਖਤਮ ਕਰਕੇ ਸਿੱਧਾ ਕੰਮ ਦੇ ਦਿੱਤਾ ਜਾਵੇ ਤਾਂ ਕਿ ਲੰਮੇਂ ਸਮੇਂ ਤੋਂ ਪੱਲੇਦਾਰ ਮਜਦੂਰਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ ਅਤੇ ਜੋ ਕਿ ਪੱਲੇਦਾਰ ਮਜਦੂਰਾਂ ਵੱਲੋਂ ਸਮੇਂ-ਸਮੇਂ ਸਿਰ ਹੜਤਾਲਾਂ ਕੀਤੀਆਂ ਜਾਂਦੀਆਂ ਹਨ, ਉਹਨਾਂ ਨੂੰ ਖਤਮ ਕੀਤਾ ਜਾਵੇ ਕਿਉਂਕਿ ਹਰ ਸੀਜਨ ਦੇ ਵਿੱਚ ਪੱਲੇਦਾਰ ਮਜਦੂਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਹੜਤਾਲ ਕੀਤੀ ਜਾਂਦੀ ਸੀ। ਇਸ ਕਰਕੇ ਜੀਰੀ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਪੱਲੇਦਾਰ ਮਜਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇ ਤਾਂ ਕਿ ਫੂਡ ਏਜੰਸੀਆਂ ਦਾ ਕੰਮ ਸੁਚਾਰੂ ਢੰਗ ਨਾਲ ਚੱਲਦਾ ਰਹੇ ਅਤੇ ਮਜਦੂਰਾਂ ਨੂੰ ਕੀਤੇ ਕੰਮ ਦਾ ਪੂਰਾ ਪੈਸਾ ਮਿਲ ਸਕੇ ਅਤੇ ਪੱਲੇਦਾਰ ਮਜਦੂਰਾਂ ਦੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਠੇਕੇਦਾਰੀ ਪ੍ਰਥਾ ਖਤਮ ਹੋ ਸਕੇ। ਇਹ ਹਦਾਇਤਾਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਜੀ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫੂਡ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ ਕਿ ਪੱਲੇਦਾਰ ਮਜਦੂਰਾਂ ਨੂੰ ਕਿਸ ਤਰੀਕੇ ਨਾਲ ਸਿੱਧੀ ਅਦਾਇਗੀ ਕੀਤੀ ਜਾ ਸਕਦੀ ਹੈ। ਇਸ ਕੰਮ ਨੂੰ ਜਲਦੀ ਤੋਂ ਜਲਦੀ ਕਰਕੇ ਪੱਲੇਦਾਰ ਮਜਦੂਰਾਂ ਨੂੰ ਸਿੱਧਾ ਅਦਾਇਗੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇ।